ਕਿਸਾਨ ਮੋਰਚੇ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਡਾ. ਓਬਰਾਏ ਦਾ ਵੱਡਾ ਐਲਾਨ

12/12/2020 8:27:33 PM

ਨਵੀਂ ਦਿੱਲੀ/ਅੰਮ੍ਰਿਤਸਰ (ਸੰਧੂ) : ਸਿੰਘੂ ਸਰਹੱਦ 'ਤੇ ਕੇਂਦਰ ਸਰਕਾਰ ਨਾਲ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਮੱਥਾ ਲਾਈ ਬੈਠੇ ਕਿਸਾਨਾਂ-ਮਜ਼ਦੂਰਾਂ ਦੇ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਕੌਮਾਂਤਰੀ ਪੱਧਰ ਦੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਸਵਾਲ ਕੀਤਾ ਕਿ ਕਿਸਾਨ ਮੋਰਚੇ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਜੈਕਾਰਿਆਂ ਦੀ ਗੂੰਜ ਵਿਚ ਇਕ ਹੋਰ ਐਲਾਨ ਕਰਦਿਆਂ ਡਾ. ਓਬਰਾਏ ਨੇ ਕਿਹਾ ਕਿ ਸੰਘਰਸਸ਼ੀਲ ਕਿਸਾਨਾਂ ਦੇ ਆਗੂਆਂ ਵੱਲੋਂ ਜੋ ਵੀ ਟਰੱਸਟ ਨੂੰ ਸੇਵਾ ਲਾਈ ਜਾਵੇਗੀ ਉਸ ਦੀ ਤੁਰੰਤ ਪੂਰਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਨਾਈਟ ਕਰਫਿਊ, ਮੁੱਖ ਮੰਤਰੀ ਨੇ ਜਾਰੀ ਕੀਤੇ ਸਖ਼ਤ ਹੁਕਮ

ਇਸ ਦੌਰਾਨ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਜਿੱਥੇ ਆਪਣੇ ਸਵ.ਪਿਤਾ ਜੀ ਪ੍ਰੀਤਮ ਸਿੰਘ ਨੂੰ ਮਿਲਿਆ ਰਾਸ਼ਟਰਪਤੀ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ, ਉੱਥੇ ਹੀ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਵੱਲੋਂ ਵੀ ਆਪਣਾ ਰਾਸ਼ਟਰਪਤੀ ਪੁਲਸ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ : ਯੋਗਰਾਜ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਸ਼ਿਵ ਸੈਨਾ ਨੇ ਕੀਤਾ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਡਾਕਟਰਾਂ ਦੀਆਂ ਟੀਮਾਂ ਲੋੜਵੰਦ ਕਿਸਾਨਾਂ ਦਾ ਇਲਾਜ ਕਰਨ ਤੋਂ ਇਲਾਵਾ ਵੱਡੇ ਪੱਧਰ 'ਤੇ ਮੁਫ਼ਤ ਦਵਾਈਆਂ ਵੰਡ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਟਰੱਸਟ ਵੱਲੋਂ ਮੋਰਚੇ ਦੌਰਾਨ ਚੱਲ ਰਹੇ ਲੰਗਰਾਂ ਅਤੇ ਨਿਹੰਗ ਸਿੰਘਾਂ ਦੇ ਘੋੜਿਆਂ ਲਈ ਰਾਸ਼ਨ, ਗਰਮ ਕੰਬਲ, ਜੈਕਟਾਂ, ਸਲੀਪਰ, ਤੌਲੀਏ ਆਦਿ ਵੰਡਣ ਦੀ ਸੇਵਾ ਵੀ ਨਿਰੰਤਰ ਜਾਰੀ ਹੈ।

ਇਹ ਵੀ ਪੜ੍ਹੋ : ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦਿਓ ਆਪਣੇ ਵਿਚਾਰ।

Gurminder Singh

Content Editor

Related News