ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਲੱਗਾ ਗ੍ਰਹਿਣ, ਵਾਪਸ ਪਰਤਦਿਆਂ ਪਿੰਡ ਆਸਾ ਬੁੱਟਰ ਦੇ ਦੋ ਨੌਜਵਾਨ ਕਿਸਾਨਾਂ ਦੀ ਮੌਤ
Saturday, Dec 11, 2021 - 06:50 PM (IST)
ਦੋਦਾ/ਸ੍ਰੀ ਮੁਕਤਸਰ ਸਾਹਿਬ (ਲਖਵੀਰ ਸ਼ਰਮਾ, ਪਵਨ ਤਨੇਜਾ, ਰਿਣੀ) : ਪਿੰਡ ਆਸਾ ਬੁੱਟਰ ’ਚ ਕਿਸਾਨੀ ਸ਼ੰਘਰਸ ਦੀ ਜਿੱਤ ਦੀਆਂ ਖੁਸ਼ੀਆਂ ਨੂੰ ਉਸ ਸਮੇਂ ਗ੍ਰਹਿਣ ਲੱਗ ਗਿਆ, ਜਦੋਂ ਅੱਜ ਸਵੇਰੇ ਲਗਭਗ ਛੇ ਵਜੇ ਕਾਦੀਆਂ ਕਿਸਾਨ ਯੂਨੀਅਨ ਦੇ ਮੈਂਬਰ ਕਿਸਾਨੀ ਸ਼ੰਘਰਸ ਦੀ ਜਿੱਤ ਤੋਂ ਬਾਅਦ ਖੁਸ਼ੀ-ਖੁਸ਼ੀ ਆਪਣੇ ਪਿੰਡ ਵਾਪਸ ਆ ਰਹੇ ਸਨ ਤਾਂ ਹਿਸਾਰ ਤੋਂ ਸਿਰਸਾ ਰੋਡ ’ਤੇ ਵਾਪਰੇ ਹਾਦਸੇ ’ਚ ਦੋ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਕਿਸਾਨ ਅੱਜ ਜਦੋਂ ਆਪਣੇ ਟ੍ਰੈਕਟਰ-ਟਰਾਲੀਆਂ ਰਾਹੀਂ ਹਿਸਾਰ ਤੋਂ ਸਿਰਸਾ ਰੋਡ ਨੈਸ਼ਨਲ ਹਾਈਵੇ ਨੰਬਰ 9 ’ਤੇ ਪਿੰਡ ਵਾਪਸ ਪਰਤ ਰਹੇ ਸਨ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰਾਲੀ ਪਲਟ ਗਈ ਅਤੇ ਦੋ ਨੌਜਵਾਨ ਕਿਸਾਨ ਸੁਖਦੇਵ (35) ਪੁੱਤਰ ਜੀਤਾ ਸਿੰਘ ਅਤੇ ਅਜੇਪ੍ਰੀਤ ਸਿੰਘ (36) ਪੁੱਤਰ ਜੋਗਿੰਦਰ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਖਾਲਿਸਤਾਨੀਆਂ ਦੇ ਨਿਸ਼ਾਨੇ ’ਤੇ ਸ਼੍ਰੋਮਣੀ ਅਕਾਲੀ ਦਲ ਨੇਤਾ ਮਜੀਠੀਆ, ਰੇਕੀ ਕਰਨ ਘਰ ਤੱਕ ਪਹੁੰਚੇ ਗੁਰਗੇ
ਇਸ ਹਾਦਸੇ ਵਿਚ ਰਘਬੀਰ ਸਿੰਘ ਪੁੱਤਰ ਬੋਹੜ ਸਿੰਘ ਅਤੇ ਦਾਰਾ ਸਿੰਘ ਪੁੱਤਰ ਗੁਰਮੇਲ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਜਦਕਿ ਹਰਬੰਸ ਸਿੰਘ ਪੁੱਤਰ ਅਜਮੇਰ ਸਿੰਘ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਖ਼ਬਰ ਨਾਲ ਸਾਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਨਵਾਂ ਧਮਾਕਾ, ਮੁੱਖ ਮੰਤਰੀ ਚੰਨੀ ਦੇ ਸਾਹਮਣੇ ਭਿੜੇ ਸੁਖਜਿੰਦਰ ਰੰਧਾਵਾ ਤੇ ਰਾਣਾ ਗੁਰਜੀਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?