ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ
Wednesday, Jul 03, 2019 - 02:24 PM (IST)

ਬਠਿੰਡਾ (ਮੁਨੀਸ਼)— ਇਥੋਂ ਦੇ ਮੌੜ ਮੰਡੀ ਦੇ ਪਿੰਡ ਕੋਟਲੀ ਖੁਰਦ 'ਚ ਇਕ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਜ਼ਦੂਰ ਕਿਸਾਨ ਬਿੰਦਰ ਸਿੰਘ ਨੇ ਕਰਜ਼ੇ ਹੇਠਾਂ ਦੱਬੇ ਹੋਣ ਕਰਕੇ ਘਰ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਿਸਾਨ 'ਤੇ ਕਰੀਬ 3 ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਕਿਸਾਨ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਸਰਕਾਰ ਨੇ ਆਟਾ ਦਾਲ ਸਕੀਮ 'ਚੋਂ ਵੀ ਉਨ੍ਹਾਂ ਦਾ ਨਾਂ ਕੱਟ ਦਿੱਤਾ ਸੀ। ਉਥੇ ਹੀ ਪਿੰਡ ਵਾਲਿਆਂ ਨੇ ਪੰਜਾਬ ਸਰਕਾਰ ਨੂੰ ਮੰਗ ਕਰਦੇ ਹੋਏ ਕਿਹਾ ਕਿ ਮਜ਼ਦੂਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਉਸ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਬਿੰਦਰ ਸਿੰਘ ਆਪਣੇ ਪਿੱਛੇ ਮਾਂ, ਪਤਨੀ ਅਤੇ ਆਪਣੇ ਦੋ ਬੱਚੇ ਛੱਡ ਗਏ ਹਨ।