ਵੱਡੀ ਖਬਰ: ਜੈਤੋ ਵਿਖੇ ਧਰਨੇ 'ਚ ਆਏ ਕਿਸਾਨ ਨੇ ਕੀਤੀ ਖੁਦਕੁਸ਼ੀ
Saturday, Dec 07, 2019 - 12:28 PM (IST)
ਜੈਤੋ,(ਵੀਰਪਾਲ/ਗੁਰਮੀਤਪਾਲ/ਵਿਪਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਲਾਈ ਅੱਗ ਕਾਰਨ ਪੂਰੇ ਪੰਜਾਬ 'ਚ ਕਿਸਾਨਾਂ 'ਤੇ ਦਰਜ ਕੀਤੇ ਪੁਲਸ ਕੇਸ, ਜਮ੍ਹਾਬੰਦੀ 'ਚ ਕੀਤੀਆਂ ਲਾਲ ਇੰਟਰੀਆਂ ਅਤੇ ਪ੍ਰਦੂਸ਼ਣ ਵਿਭਾਗ ਵੱਲੋਂ ਪਾਏ ਗਏ ਜੁਰਮਾਨੇ ਰੱਦ ਕਰਵਾਉਣ ਲਈ ਜੈਤੋ ਵਿਖੇ 7 ਨਵੰਬਰ ਤੋਂ ਚੱਲ ਰਹੇ ਕਿਸਾਨਾਂ ਦੇ ਧਰਨੇ ਨੇ ਉਸ ਸਮੇਂ ਗੰਭੀਰ ਮੋੜ ਲੈ ਲਿਆ ਜਦੋ ਕਿਸਾਨ ਜਗਸੀਰ ਸਿੰਘ ਜੱਗਾ(50)ਪੁੱਤਰ ਦਿਆਲ ਸਿੰਘ ਵਾਸੀ ਕੋਟੜਾ, ਬਠਿੰਡਾ ਵੱਲੋਂ 10 ਵਜੇ ਕਰੀਬ ਕੋਈ ਜਹਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਕਿਸਾਨ ਜਗਸੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਕਟੋੜਾ ਨੇ ਅੱਜ ਸਵੇਰ 10 ਵਜੇ ਦੇ ਕਰੀਬ ਜਹਰੀਲੀ ਵਸਤੂ ਪੀ ਗਿਆ ਤਾਂ ਕਿਸਾਨਾਂ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਾਤਲ ਜੈਤੋ ਵਿਖੇ ਲਿਆਂਦਾ ਗਿਆ। ਜਿੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਅ। ਮ੍ਰਿਤਕ ਕਿਸਾਨ ਲਗਾਤਾਰ ਤਿੰਨ ਦਿਨਾਂ ਤੋਂ ਧਰਨੇ ਵਿਚ ਹਾਜ਼ਰ ਸੀ। ਮ੍ਰਿਤਕ ਕਿਸਾਨ ਆਪਣੇ ਪਿਛੇ ਆਪਣੀ ਵਿਧਵਾ ਅਤੇ ਚਾਰ ਬੱਚੇ ਤਿੰਨ ਪੁੱਤਰ ਅਤੇ ਇੱਕ ਪੁੱਤਰੀ ਛੱਡ ਗਿਆ।
ਘਟਨਾ ਤੋਂ ਬਆਦ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਤੇ ਵਰਦਿਆ ਕਿਹਾ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਇਸ ਮੰਦ ਭਾਗੀ ਘਟਨਾ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਜਥੇਬੰਦੀ ਦੀ ਮੀਟਿੰਗ ਰੱਖੀ ਗਈ ਹੈ ਉਸ ਤੋਂ ਬਾਅਦ ਸੰਘਰਸ਼ ਦੀ ਅਗਲੀ ਰੂਪ ਰੇਖਾਂ ਤਿਆਰ ਕੀਤੀ ਜੇਵਗੀ। ਕਿਸਾਨਾਂ ਵੱਲੋਂ ਲਗਾਤਾਰ ਧਰਨਾ ਜਾਰੀ ਹੈ ਅਤੇ ਸਿਵਲ ਹਸਪਤਾਲ ਵਿਚ ਕਿਸਾਨ ਇਕੱਠੇ ਹੋ ਰਹੇ ਹਨ। ਕਿਸਾਨਾਂ ਦਾ ਸੰਘਰਸ ਵੱਡਾ ਰੂਪ ਧਾਰਨ ਕਰ ਸਕਦਾ ਹੈ। ਮ੍ਰਿਤਕ ਦਾ ਪਰਿਵਾਰ ਦੇਰ ਸ਼ਾਮ ਸਿਵਲ ਹਸਪਤਾਲ ਜੈਤੋਂ ਵਿਖੇ ਪਹੁੰਚ ਗਿਆ ਹੈ ਅਤੇ ਅਗਲੀ ਕਾਰਵਾਈ ਜੱਥੇਬੰਦੀਆਂ ਅਤੇ ਮ੍ਰਿਤਕ ਪਿਰਾਵਰ ਮਿਲ ਕੇ ਤੈਅ ਕਰਨਗੇ।