ਨਾਭਾ ਵਿਖੇ ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ

04/17/2021 3:00:06 PM

ਨਾਭਾ (ਰਾਹੁਲ) : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆ਼ਫੀ ਦੇ ਦਾਅਵੇ ਜ਼ਮੀਨੀ ਪੱਧਰ 'ਤੇ ਬਿਲਕੁਲ ਖੋਖਲੇ ਸਾਬਿਤ ਹੋ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਨਾਭਾ ਵਿਖੇ ਉਸ ਸਮੇਂ ਵੇਖਣ ਨੂੰ ਮਿਲੀ, ਜਦੋਂ ਇੱਥੋਂ ਦੇ ਪਿੰਡ ਲੱਧਾਹੇੜੀ ਵਿਖੇ ਇਕ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਲੱਧਾਹੇੜੀ ਦੇ ਰਹਿਣ ਵਾਲੇ ਮ੍ਰਿਤਕ ਕਿਸਾਨ ਧਰਮਜੀਤ ਸਿੰਘ ਦੀ 10 ਵਿਘੇ ਜ਼ਮੀਨ ਵਿਕ ਗਈ ਅਤੇ ਕਰੀਬ ਡੇਢ ਲੱਖ ਦਾ ਕਰਜ਼ਾ ਵੀ ਉਸ ਦੇ ਸਿਰ 'ਤੇ ਚੜ੍ਹ ਗਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ : 'ਕੋਰੋਨਾ' ਪਾਜ਼ੇਟਿਵ ਪਾਏ ਗਏ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ 'ਰਵੀ ਸ਼ੰਕਰ ਝਾਅ'

ਇਸ ਕਾਰਨ ਆਰਥਿਕ ਮੰਦੀ ਦੇ ਚੱਲਦਿਆਂ ਕਿਸਾਨ ਵੱਲੋਂ ਘਰ ਵਿਚ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਨੂੰ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਦੂਜੇ ਪਾਸੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਧਾਰਾ-174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ।

ਇਹ ਵੀ ਪੜ੍ਹੋ : ਆਪਰੇਸ਼ਨ ਵੇਲੇ ਡਾਕਟਰਾਂ ਦੇ ਕਾਰੇ ਨੇ ਲਈ ਨੌਜਵਾਨ ਦੀ ਜਾਨ, ਅਸਥੀਆਂ ਚੁਗਣ ਵੇਲੇ ਸੱਚ ਆਇਆ ਸਾਹਮਣੇ (ਵੀਡੀਓ)

ਇਸ ਮੌਕੇ ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਮੇਰੇ ਭਰਾ ਦੇ ਸਿਰ 'ਤੇ ਡੇਢ ਲੱਖ ਦੇ ਕਰੀਬ ਕਰਜ਼ਾ ਸੀ ਅਤੇ ਜੋ ਜ਼ਮੀਨ ਸੀ, ਉਹ ਸਾਰੀ ਵਿਕ ਚੁੱਕੀ ਸੀ। ਉਸ ਨੇ ਦੱਸਿਆ ਕਿ ਇਸ ਤੋਂ ਦੁਖ਼ੀ ਹੋ ਕੇ ਧਰਮਜੀਤ ਨੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੀੜਤ ਪਰਿਵਾਰ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿਨੋਂ-ਦਿਨ ਪੰਜਾਬ ਦਾ ਕਿਸਾਨ ਖ਼ੁਦਕੁਸ਼ੀ ਦੇ ਰਾਹ 'ਤੇ ਪੈਂਦਾ ਜਾ ਰਿਹਾ ਹੈ। ਜੇਕਰ ਕਿਸਾਨਾਂ ਦੀ ਬਾਂਹ ਸਰਕਾਰ ਫੜ੍ਹੇ ਤਾਂ ਕਿਤੇ ਨਾ ਕਿਤੇ ਕਿਸਾਨ ਖ਼ੁਦਕੁਸ਼ੀਆਂ ਤੋਂ ਕਿਨਾਰਾ ਕਰ ਕੇ ਆਪਣੇ ਪਰਿਵਾਰ ਵਿੱਚ ਹੀ ਖੁਸ਼ਹਾਲ ਭਰੀ ਜ਼ਿੰਦਗੀ ਬਤੀਤ ਕਰ ਸਕਦੇ ਹਨ।
ਨੋਟ : ਪੰਜਾਬ ਦੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
 


Babita

Content Editor

Related News