ਕਰਜ਼ੇ ਦੇ ਬੋਝ ਹੇਠ ਦੱਬੇ ਇਕ ਹੋਰ ਕਿਸਾਨ ਨੇ ਗਲ਼ ਲਾਈ ਮੌਤ, ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

Tuesday, Dec 12, 2023 - 09:33 PM (IST)

ਕਰਜ਼ੇ ਦੇ ਬੋਝ ਹੇਠ ਦੱਬੇ ਇਕ ਹੋਰ ਕਿਸਾਨ ਨੇ ਗਲ਼ ਲਾਈ ਮੌਤ, ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

ਮੋਗਾ (ਗੋਪੀ ਰਾਊਕੇ, ਬਾਬਾ, ਕਸ਼ਿਸ਼) : ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ 'ਚ ਇਕ ਵਿਅਕਤੀ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰ ਨਿਗਲ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਵਿੱਚ ਮੌਜੂਦ ਮ੍ਰਿਤਕ ਦੇ ਤਾਏ ਦੇ ਪੁੱਤਰ ਸੁਖਪ੍ਰੀਤ ਸਿੰਘ ਵਾਸੀ ਪਿੰਡ ਨੰਗਲ ਨੇ ਦੱਸਿਆ ਕਿ ਉਸ ਦਾ ਭਰਾ ਜਗਮੋਹਨ ਸਿੰਘ 4 ਬੱਚਿਆਂ ਦਾ ਪਿਤਾ ਸੀ। ਉਸ ਕੋਲ ਢਾਈ ਏਕੜ ਦੇ ਕਰੀਬ ਵਾਹੀਯੋਗ ਜ਼ਮੀਨ ਸੀ। ਉਸ ਦੇ ਭਰਾ ਨੇ ਬੈਂਕ, ਸੁਸਾਇਟੀ ਅਤੇ ਦੁੱਧ ਦੀ ਡੇਅਰੀ ਤੋਂ ਕਰਜ਼ਾ ਲਿਆ ਹੋਇਆ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲਕਾਂਡ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦਾ U-Turn, ਜਾਣੋ ਕੀ ਕਿਹਾ

ਵਿਆਜ ਦਰ ਸਮੇਤ ਕੁਲ ਕਰਜ਼ਾ ਕਰੀਬ 12 ਲੱਖ ਰੁਪਏ ਹੋ ਗਿਆ ਸੀ। ਇਸੇ ਕਾਰਨ ਉਸ ਦਾ ਭਰਾ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਐਤਵਾਰ ਸ਼ਾਮ ਨੂੰ ਜ਼ਹਿਰੀਲੀ ਦਵਾਈ ਖਾ ਲਈ। ਉਸ ਨੂੰ ਇਲਾਜ ਲਈ ਕਸਬੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਨਿਹਾਲ ਸਿੰਘ ਵਾਲਾ ਦੇ ਏਐੱਸਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅੱਜ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News