ਕਰਜ਼ੇ ਹੇਠਾਂ ਦੱਬੇ ਇਕ ਹੋਰ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

09/23/2017 6:55:05 PM

ਬਠਿੰਡਾ/ਸਰਦੂਲਗੜ੍ਹ(ਬਲਵਿੰਦਰ/ਮੁਨੀਸ਼)— ਇਥੋਂ ਦੇ ਮਾਨਸਾ ਦੇ ਕਸਬਾ ਸਰਦੂਲਗੜ੍ਹ 'ਚ 50 ਸਾਲਾ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬਲਦੇਵ ਸਿੰਘ ਨਾਂ ਦਾ ਕਿਸਾਨ ਢਾਈ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਇਸ ਦੇ ਸਿਰ 'ਤੇ 7 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਰਕੇ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਬਲਦੇਵ ਸਿੰਘ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਮ੍ਰਿਤਕ ਆਪਣੇ ਪਿੱਛੇ ਦੋ ਬੇਟੇ ਅਤੇ ਇਕ ਬੇਟੀ ਨੂੰ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਇਸ ਤੋਂ ਪਹਿਲਾਂ ਵੀ ਕਰਜ਼ੇ ਦੀ ਮਾਰ ਝੱਲ ਰਹੇ ਕਈ ਕਿਸਾਨਾਂ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨਲੀਲਾ ਖਤਮ ਕੀਤੀ ਹੈ।