ਮੋਗਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਲਫਾਸ ਖਾ ਕੀਤੀ ਖੁਦਕੁਸ਼ੀ

Tuesday, Feb 27, 2018 - 01:20 PM (IST)

ਮੋਗਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਲਫਾਸ ਖਾ ਕੀਤੀ ਖੁਦਕੁਸ਼ੀ

ਮੋਗਾ (ਪਵਨ ਗਰੋਵਰ, ਆਜ਼ਾਦ) : ਤਹਿਸੀਲ ਧਰਮਕੋਟ ਦੇ ਅਧੀਨ ਆਉਂਦੇ ਪਿੰਡ ਮੰਝਲੀ ਵਿਚ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਦੀ ਪਛਾਣ ਸ਼ੇਰ ਸਿੰਘ (40) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮੰਝਲੀ ਦੇ ਤੌਰ 'ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ 'ਤੇ ਲੱਖਾਂ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਕਿਸਾਨ ਸ਼ੇਰ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਿਸਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


Related News