26 ਜਨਵਰੀ ਵਾਲੀ ਘਟਨਾ ’ਤੇ ਕਿਸਾਨ ਮੋਰਚੇ ਦੀ ਵੱਡੀ ਕਾਰਵਾਈ, ਬੀ. ਕੇ. ਯੂ. ਕੇ. ਦੇ ਸੁਰਜੀਤ ਫੂਲ ਸਸਪੈਂਡ

Saturday, Feb 06, 2021 - 10:25 PM (IST)

ਨਵੀਂ ਦਿੱਲੀ/ਜਲੰਧਰ : 26 ਜਨਵਰੀ ਮੌਕੇ ਹੋਈ ਹਿੰਸਾ ’ਚ ਸੰਯੁਕਤ ਕਿਸਾਨ ਮੋਰਚੇ ਨੇ ਵੱਡੀ ਕਾਰਵਾਈ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਨੂੰ ਕਿਸਾਨ ਆਗੂਆਂ ਵਲੋਂ ਸਸਪੈਂਡ ਕੀਤਾ ਜਾ ਚੁੱਕਾ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਕਿਸਾਨ ਜਥੇਬੰਦੀਆਂ ’ਤੇ ਇਹ ਕਾਰਵਾਈ ਸੰਯੁਕਤ ਕਿਸਾਨ ਮੋਰਚੇ ਤੋਂ ਉਲਟ ਚੱਲ ਕੇ ਆਊਟਰ ਰਿੰਗ ਰੋਡ ’ਤੇ ਜਾਣ ਕਰਕੇ ਕੀਤੀ ਗਈ ਹੈ। ਮੋਰਚੇ ਵਲੋਂ ਕਿਸਾਨ ਆਗੂ ਹਰਪਾਲ ਸਿੰਘ ਸੰਘਾ ਅਤੇ ਸੁਰਜੀਤ ਸਿੰਘ ਫੂਲ ਨੂੰ ਸਸਪੈਂਡ ਕੀਤਾ ਗਿਆ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਕਿਸਾਨ ਆਗੂਆਂ ਵਲੋਂ ਸਸਪੈਂਡ

ਇਸ ਸਬੰਧੀ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਕਿਉਂ ਸਸਪੈਂਡ ਕੀਤਾ ਗਿਆ ਹੈ, ਇਸ ਦੀ ਵਜ੍ਹਾ ਵੱਡੇ ਆਗੂ ਹੀ ਦੱਸ ਸਕਦੇ ਹਨ ਪਰ ਉਨ੍ਹਾਂ ਇਹ ਜ਼ਰੂਰ ਆਖਿਆ ਹੈ ਕਿ ਜਦੋਂ ਤਕ ਭਾਰਤ ਸਰਕਾਰ ਤਿੰਨੇ ਵਿਵਾਦਤ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ : ਰਿਹਾਨਾ ਦੇ ਟਵੀਟ ਤੋਂ ਬਾਅਦ ਖ਼ੁਸ਼ੀ ਨਾਲ ਖੀਵੇ ਹੋਏ ਬਲਬੀਰ ਸਿੰਘ ਰਾਜੇਵਾਲ, ਦਿਲ ਖੋਲ੍ਹ ਕੇ ਕੀਤੀਆਂ ਸਿਫ਼ਤਾਂ

ਸੰਘਾ ਨੇ ਆਖਿਆ ਕਿ ਉਨ੍ਹਾਂ ਨੂੰ ਕਈ ਦਿਨ ਪਹਿਲਾਂ ਹੀ ਮੋਰਚੇ ’ਚੋਂ ਸਸਪੈਂਡ ਕਰ ਦਿੱਤਾ ਗਿਆ ਸੀ ਪਰ ਉਹ ਇਸ ਗੱਲ ਨੂੰ ਬਾਹਰ ਨਹੀਂ ਸੀ ਲੈ ਕੇ ਆਉਣਾ ਚਾਹੁੰਦੇ ਪਰ ਬੀਤੇ ਦਿਨੀਂ ਲੱਖਾ ਸਿਧਾਣਾ ਨੇ ਲਾਈਵ ਹੋ ਕੇ ਇਸ ਦਾ ਖੁਲਾਸਾ ਕਰ ਦਿੱਤਾ। ਜਿਸ ਤੋਂ ਬਾਅਦ ਲੋਕਾਂ ਵਲੋਂ ਉਨ੍ਹਾਂ ਤੋਂ ਸਵਾਲ ਪੁੱਛੇ ਗਏ ਤਾਂ ਉਨ੍ਹਾਂ ਨੂੰ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਨੀ ਪਈ।

ਇਹ ਵੀ ਪੜ੍ਹੋ : ਦਿੱਲੀ ਮੋਰਚਾ ਫਤਿਹ ਕਰਨ ਲਈ ਕਿਸਾਨਾਂ ਨੇ ਕੀਤੀ ਸਖ਼ਤੀ, ਉਗਰਾਹਾਂ ਜਥੇਬੰਦੀ ਨੇ ਕੀਤਾ ਵੱਡਾ ਐਲਾਨ

ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।


Gurminder Singh

Content Editor

Related News