ਕੰਗਨਾ ਤੇ ਖੱਟੜ ਦੇ ਬਿਆਨਾਂ ਤੋਂ ਦੁਖੀ ਕਿਸਾਨ ਨੇ ਜੋ ਕੀਤਾ ਜਾਣ ਉੱਡ ਜਾਣਗੇ ਹੋਸ਼

Thursday, Sep 26, 2024 - 11:10 AM (IST)

ਕੰਗਨਾ ਤੇ ਖੱਟੜ ਦੇ ਬਿਆਨਾਂ ਤੋਂ ਦੁਖੀ ਕਿਸਾਨ ਨੇ ਜੋ ਕੀਤਾ ਜਾਣ ਉੱਡ ਜਾਣਗੇ ਹੋਸ਼

ਪਟਿਆਲਾ: ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਕਿਸਾਨਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਬੀਤੇ ਕੁਝ ਦਿਨਾਂ ਤੋਂ ਸੁਰਖੀਆਂ ਵਿਚ ਹੈ। ਇਸ ਸਭ ਵਿਚਾਲੇ ਪੰਜਾਬ ਦੇ ਇਕ ਕਿਸਾਨ ਨੇ ਖਨੌਰੀ ਬਾਰਡਰ 'ਚ ਚੱਲ ਰਹੇ ਮੋਰਚੇ ਵਿਚ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗੁਰਮੀਤ ਸਿੰਘ (55) ਵਾਸੀ ਮਾਨਸਾ ਦੇ ਪਿੰਡ ਠੁਠਿਆਵਾਲੀ ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਕਦਮ

ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਦੇ ਮੁਤਾਬਕ ਗੁਰਮੀਤ ਸਿੰਘ ਕੰਗਨਾ ਰਣੌਤ ਤੇ ਮਨੋਹਰ ਲਾਲ ਖੱਟੜ ਸਮੇਤ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਕਾਫ਼ੀ ਦੁਖੀ ਸੀ। ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਵੀਰਵਾਰ ਨੂੰ ਪ੍ਰਸ਼ਾਸਨ ਦੇ ਨਾਲ ਗੱਲਬਾਤ ਮਗਰੋਂ ਹੀ ਅੰਤਿਮ ਸਸਕਾਰ ਕਰਨ ਦਾ ਫ਼ੈਸਲਾ ਹੋਵੇਗਾ। ਉਨ੍ਹਾਂ ਨੇ ਪਰਿਵਾਰ ਨੂੰ ਸਰਕਾਰ ਵੱਲੋਂ ਐਲਾਨਿਆ 5 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਰੱਖੀ ਹੈ। 

ਇਹ ਖ਼ਬਰ ਵੀ ਪੜ੍ਹੋ - ਬਦਲ ਜਾਵੇਗਾ ਵਿਦੇਸ਼ ਯਾਤਰਾ ਦਾ ਤਰੀਕਾ! ਜਲਦ ਸ਼ੁਰੂ ਹੋਣ ਜਾ ਰਿਹਾ EES

ਗੁਰਮੀਤ ਸਿੰਘ ਦੇ ਪਰਿਵਾਰ ਵਿਚ ਪਤਨੀ ਅਤੇ ਤਿੰਨ ਬੱਚੇ ਹਨ। ਉਹ ਪਹਿਲੇ ਦਿਨ ਤੋਂ ਹੀ ਗੁਰਮੀਤ ਖ਼ਨੌਰੀ ਸਰਹੱਦ 'ਤੇ ਕਿਸੇ ਨਾ ਕਿਸੇ ਸੰਘਰਸ਼ ਵਿਚ ਸਹਿਯੋਗ ਕਰ ਰਿਹਾ ਸੀ। ਬੀਤੇ ਦਿਨੀਂ ਜਦੋਂ ਹੋਰ ਕਿਸਾਨ ਉੱਥੇ ਨਹੀਂ ਸਨ ਤਾਂ ਉਸ ਨੇ ਖ਼ੁਦਕੁਸ਼ੀ ਕਰ ਲਈ। ਉਸ ਨੇ ਅੱਜ ਸਵੇਰੇ ਪਿੰਡ ਮੱਲਣ ਬਲਾਕ ਦੋਦਾ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਜਾ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਕਿਸਾਨ ਵਾਪਸ ਆਏ ਤਾਂ ਗੁਰਮੀਤ ਨੇ ਫਾਹਾ ਲਿਆ ਹੋਇਆ ਸੀ। ਅੰਦੋਲਨ ਨਾਲ ਜੁੜੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਗੁਰਮੀਤ ਇਸ ਅੰਦੋਲਨ ਨੂੰ ਲੈ ਕੇ ਕਾਫ਼ੀ ਗੰਭੀਰ ਸੀ। ਉਹ ਘੱਟ ਹੀ ਘਰ ਜਾਂਦਾ ਸੀ। ਉਸ ਦੇ ਸਿਰ 'ਤੇ ਕਰਜ਼ਾ ਵੀ ਸੀ। ਕੁਝ ਸਮਾਂ ਪਹਿਲਾਂ ਉਸ ਦੇ ਲੜਕੇ ਦਾ ਵਿਆਹ ਸੀ ਪਰ ਉਹ ਨਹੀਂ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਕੱਲ੍ਹ ਤੋਂ ਫ਼ਰੀ ਹੋ ਜਾਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ!

ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਨੂੰ ਸੂਚਨਾ ਮਿਲੀ ਹੈ ਕਿ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਮੈਂ ਚੰਡੀਗੜ੍ਹ ਆਇਆ ਹੋਇਆ ਸੀ। ਹੁਣ ਮੌਕੇ 'ਤੇ ਜਾ ਰਹੇ ਹਾਂ। ਇਹ ਕਿਸਾਨ ਸੰਘਰਸ਼ ਨੂੰ ਬਹੁਤ ਸਮਰਪਿਤ ਸੀ। ਉਹ ਪੂਰੇ ਧਰਨੇ ਵਾਲੀ ਥਾਂ 'ਤੇ ਬਿਜਲੀ ਦਾ ਸਾਰਾ ਕੰਮ ਵੇਖਦਾ ਰਿਹਾ ਸੀ। ਉਸ ਦੇ ਲੜਕੇ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੋਇਆ ਸੀ। ਉਸ ਸਮੇਂ ਉਸ ਨੇ ਇਹ ਕਹਿ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਅੱਜਕਲ੍ਹ ਲਾਈਟ ਦੀ ਸਮੱਸਿਆ ਹੈ। ਅਜਿਹੇ 'ਚ ਜੇਕਰ ਲਾਈਟਾਂ 'ਚ ਨੁਕਸ ਪੈ ਜਾਂਦਾ ਹੈ ਤਾਂ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਬਿਨਾਂ ਉਸ ਦੇ ਲੜਕੇ ਦਾ ਵਿਆਹ ਕਰਵਾ ਦਿੱਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News