ਦੁਖਦਾਇਕ ਖ਼ਬਰ: ਫ਼ਿਰੋਜ਼ਪੁਰ ਦੇ ਪਿੰਡ ਸ਼ਕੂਰ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Wednesday, Mar 31, 2021 - 01:48 PM (IST)
ਫ਼ਿਰੋਜ਼ਪੁਰ (ਕੁਮਾਰ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਦਿੱਲੀ ਬਾਰਡਰ ’ਤੇ ਕਿਸਾਨੀ ਦੌਰਾਨ ਸ਼ਾਮਲ ਹੋ ਕੇ ਵਿਰੋਧ ਕਰ ਰਿਹਾ ਫ਼ਿਰੋਜ਼ਪੁਰ ਦੇ ਪਿੰਡ ਸ਼ਕੂਰ ਦਾ ਕਰੀਬ 40 ਸਾਲਾ ਕਿਸਾਨ ਗਮਦੂਰ ਸਿੰਘ ਪੁੱਤਰ ਬਲਦੇਵ ਸਿੰਘ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ ਕਿਸਾਨ ਗਮਦੂਰ ਸਿੰਘ ਦੀ ਅਚਾਨਕ ਹਾਰਟ ਅਟੈਕ ਹੋਣ ਨਾਲ ਸਿਹਤ ਖ਼ਰਾਬ ਹੋ ਗਈ ਅਤੇ ਤੁਰੰਤ ਉਸ ਨੂੰ ਦਿੱਲੀ ਦੇ ਇਕ ਪ੍ਰਾਈਵੇਟ ਹਸਪਤਾਲ ਲਿਆਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦੇ ਤਪਾ ਪਹੁੰਚਣ 'ਤੇ ਸੰਗਤਾਂ ਵੱਲੋਂ ਭਰਵਾਂ ਸੁਆਗਤ
ਪ੍ਰਾਪਤ ਜਾਣਕਾਰੀ ਮੁਤਾਬਕ ਗਮਦੂਰ ਸਿੰਘ ਭਾਰਤ ਕਿਸਾਨ ਯੂਨੀਅਨ ਡਕੌਂਦਾ ਦਾ ਸਰਗਰਮ ਮੈਂਬਰ ਸੀ। ਕਿਸਾਨੀ ਅੰਦੋਲਨ ਦੌਰਾਨ ਗਮਦੂਰ ਸਿੰਘ ਦੀ ਮੌਤ ਹੋ ਜਾਣ ’ਤੇ ਪੰਜਾਬ ਦੇ ਲੋਕਾਂ ’ਚ ਸੋਗ ਦੀ ਲਹਿਰ ਹੈ ਅਤੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਮੰਗ ਕੀਤੀ ਹੈ ਕਿ ਵਿਰੋਧੀ ਕਾਲੇ ਕਾਨੂੰਨਾਂ ਦਾ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀ ਆਏ ਦਿਨ ਸ਼ਹਾਦਤਾਂ ਵੱਧ ਰਹੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਆਪਣਾ ਜਿੱਦੀ ਰਵੱਈਆ ਛੱਡ ਕੇ ਤੁਰੰਤ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਹੁਣ 31 ਮਾਰਚ ਤੱਕ ਡਿਊਟੀ ਦੌਰਾਨ ਕੋਰੋਨਾ ਕਾਰਨ ਮ੍ਰਿਤਕਾਂ ਦੇ ਵਾਰਸਾਂ ਨੂੰ ਦੇਵੇਗੀ 5 ਲੱਖ