ਕਰਜ਼ੇ ਤੇ ਆਰਥਿਕ ਤੰਗੀ ਨੇ ਝੰਬਿਆ ਕਿਸਾਨ, ਟ੍ਰੇਨ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ

Tuesday, Oct 31, 2017 - 05:17 PM (IST)

ਕਰਜ਼ੇ ਤੇ ਆਰਥਿਕ ਤੰਗੀ ਨੇ ਝੰਬਿਆ ਕਿਸਾਨ, ਟ੍ਰੇਨ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ

ਧੂਰੀ (ਸੰਜੀਵ ਜੈਨ) : ਪਿੰਡ ਰਾਜੋਮਾਜਰਾ ਦੇ ਇਕ ਕਿਸਾਨ ਨੇ ਆਰਥਿਕ ਤੰਗੀ ਕਾਰਨ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਜੀ.ਆਰ.ਪੀ. ਚੌਕੀ ਧੂਰੀ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਕਿਸਾਨ ਜਸਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰਾਜੋਮਾਜਰਾ ਨੇ ਲੰਘੀਂ ਸ਼ਾਮ ਕਰੀਬ 6 ਵਜੇ ਬਠਿੰਡਾ ਤੋਂ ਧੂਰੀ ਆਉਣ ਵਾਲੀ ਪੈਸੰਜਰ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਪੁਲਸ ਵੱਲੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਜਸਵੰਤ ਸਿੰਘ ਦੇ ਸਿਰ ਕਾਫੀ ਕਰਜ਼ਾ ਸੀ। ਕਰਜ਼ੇ ਅਤੇ ਆਰਥਿਕ ਤੰਗੀ ਦੀ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।


Related News