ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ

03/28/2021 11:56:50 PM

ਸੰਗਤ ਮੰਡੀ (ਮਨਜੀਤ)-ਪਿਛਲੇ ਦਿਨੀਂ ਦਿੱਲੀ ’ਚ ਚੱਲ ਰਹੇ ਕਿਸਾਨੀ ਅੰਦੋਲਨ ਤੋਂ ਵਾਪਸ ਆਉਣ ਤੋਂ ਬਾਅਦ ਪਿੰਡ ਬੰਬੀਹਾ ਦੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਦੀ ਮਦਦ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਆਗੂ ਹਰਗੋਬਿੰਦ ਸਿੰਘ ਚੱਕ ਅਤਰ ਸਿੰਘ ਵਾਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨ ਬਾਵਾ ਸਿੰਘ ਦਿੱਲੀ ’ਚ ਚੱਲ ਰਹੇ ਕਿਸਾਨੀ ਅੰਦੋਲਨ ’ਚ 15 ਮਾਰਚ ਨੂੰ ਗਿਆ ਸੀ ਜਿਥੇ ਉਹ ਬੀਮਾਰ ਹੋ ਗਿਆ।

ਇਹ ਵੀ ਪੜ੍ਹੋ-ਰੇਲਵੇ ਦਾ ਯਾਤਰੀਆਂ ਲਈ ਵੱਡਾ ਐਲਾਨ, ਅਪ੍ਰੈਲ ਮਹੀਨੇ ਤੋਂ ਇਨ੍ਹਾਂ ਰੂਟਾਂ 'ਤੇ ਚੱਲ ਸਕਦੀਆਂ ਹਨ ਟਰੇਨਾਂ

ਉਨ੍ਹਾਂ ਦੱਸਿਆ ਕਿ ਇਲਾਜ ਲਈ ਬਾਵਾ ਸਿੰਘ ਨੂੰ ਪਿੰਡ ਲਿਆਂਦਾ ਗਿਆ, ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜਥੇਬੰਦੀ ਦੇ ਆਗੂਆਂ ਦੀ ਮੌਜੂਦਗੀ ’ਚ ਪਿੰਡ ਆ ਕੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।


Sunny Mehra

Content Editor

Related News