ਸ਼ੰਭੂ ਬਾਰਡਰ ''ਤੇ ਕਿਸਾਨੀ ਮੋਰਚੇ ''ਚ ਸ਼ਾਮਲ ਕਿਸਾਨ ਔਰਤ ਬਲਵਿੰਦਰ ਕੌਰ ਦੀ ਮੌਤ

Sunday, May 05, 2024 - 06:38 PM (IST)

ਸ਼ੰਭੂ ਬਾਰਡਰ ''ਤੇ ਕਿਸਾਨੀ ਮੋਰਚੇ ''ਚ ਸ਼ਾਮਲ ਕਿਸਾਨ ਔਰਤ ਬਲਵਿੰਦਰ ਕੌਰ ਦੀ ਮੌਤ

ਬਨੂੜ(ਗੁਰਪਾਲ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਕਿਤੇ ਗਏ ਸੰਘਰਸ਼ ਦੀ ਸਮਾਪਤੀ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਨੂੰ ਦਿੱਲੀ ਜਾਣ ਦਾ ਸੱਦਾ ਦਿੱਤਾ ਗਿਆ ਸੀ । ਪਰ ਹਰਿਆਣਾ ਦੀ ਭਾਜਪਾ ਦੀ ਸਰਕਾਰ ਵੱਲੋਂ ਸ਼ੰਭੂ ਬਾਰਡਰ 'ਤੇ ਵੱਡੀਆਂ ਰੋਕਾਂ ਲਗਾ ਕੇ ਸੂਬੇ ਦੇ ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਰੋਕ ਦਿੱਤਾ ਗਿਆ ਸੀ ਜਿੱਥੇ ਕਿਸਾਨਾਂ ਦਾ ਮੋਰਚਾ 84 ਵੇਂ ਦਿਨ ਵੀ ਨਿਰੰਤਰ ਜਾਰੀ ਹੈ ਤੇ ਇਸ ਕਿਸਾਨੀ ਮੋਰਚੇ ਵਿੱਚ ਸਵੇਰੇ ਤੜਕੇ ਇਕ ਵਜੇ ਦੇ ਕਰੀਬ ਕਿਸਾਨੀ ਸੰਘਰਸ਼ ਵਿੱਚ ਬੈਠੀ ਕਿਸਾਨੀ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। 

ਇਹ ਵੀ ਪੜ੍ਹੋ- ਔਰਤ ਨੂੰ ਬੇਹੋਸ਼ ਕਰ ਕੀਤਾ ਵੱਡਾ ਕਾਂਡ, ਪੁਲਸ ਨੇ ਚਾਰ ਵਿਅਕਤੀਆਂ ਨੂੰ ਸਕਾਰਪੀਓ ਸਮੇਤ ਕੀਤਾ ਗ੍ਰਿਫ਼ਤਾਰ

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਬੀਬੀ ਬਲਵਿੰਦਰ ਕੌਰ ਉਮਰ 55 ਸਾਲ ਪਤਨੀ ਰਸਪਾਲ ਸਿੰਘ ਵਾਸੀ ਪਿੰਡ ਵਲੀਪੁਰ ਜ਼ਿਲ੍ਹਾ ਤਰਨਤਾਰਨ ਸਾਹਿਬ ਜੋ ਕਿ ਪਿਛਲੇ ਕਈ ਦਿਨਾਂ ਤੋਂ ਆਪਣੇ ਕਿਸਾਨੀ ਜਥੇ ਨਾਲ ਸ਼ੰਭੂ ਬਾਰਡਰ 'ਤੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਸੀ। ਬੀਤੀ ਰਾਤ ਇਕ ਵਜੇ ਦੇ ਕਰੀਬ ਅਚਾਨਕ ਉਸਦੀ ਸਿਹਤ ਖ਼ਰਾਬ ਹੋ ਗਈ ਤੇ ਉਸਨੂੰ ਚੁੱਕ ਕੇ ਇਲਾਜ ਲਈ ਰਾਜਪਰਾ ਦੇ ਸਰਕਾਰੀ ਹਸਪਤਾਲ ਵਿੱਚ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼

ਜਾਣਕਾਰੀ ਅਨੁਸਾਰ ਮ੍ਰਿਤਕ ਬੀਬੀ ਬਲਵਿੰਦਰ ਕੌਰ ਦੇ ਦੋ ਪੁੱਤਰ ਹਨ ਅਤੇ ਉਸ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੈ।  ਕਿਸਾਨ ਆਗੂ ਮਨਜੀਤ ਸਿੰਘ ਘੁਮਾਣਾ ਨੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ,ਸਤਨਾਮ ਸਿੰਘ ਬੈਹਿਰੂ ,ਮਨਜੀਤ ਸਿੰਘ ਫੂਲ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੌਰ, ਦਿਲਬਾਗ ਸਿੰਘ ਗਿੱਲ ਤੋਂ ਇਲਾਵਾ ਹੋਰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਿੱਚ ਸਾਮਲ ਜਥੇਬੰਦੀਆਂ ਦੇ ਆਗੂਆਂ ਨੇ ਦੁਖੀ ਪਰਿਵਾਰ ਨਾਲ ਪਹੁੰਚ ਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ-  ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News