ਗੁਰਦਾਸਪੁਰ : ਜ਼ਿਮਨੀ ਚੋਣਾਂ ਨੂੰ ਲੈ ਕੇ ਪੁਲਸ ਨੇ ਚੌਕਸੀ ਵਧਾਈ

09/24/2017 5:35:47 PM

ਬਟਾਲਾ (ਸੈਂਡੀ/ਸਾਹਿਲ) - ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ 'ਚ ਕੀਤੇ ਜਾ ਰਹੇ ਘਿਰਾਓ ਨੂੰ ਮੁੱਖ ਰੱਖਦਿਆਂ ਐੱਸ. ਐੱਸ. ਪੀ. ਬਟਾਲਾ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਬਟਾਲਾ ਅਧੀਨ ਆਉਂਦੇ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਕਮਲਜੀਤ ਸਿੰਘ ਦੀ ਅਗਵਾਈ ਹੇਠ ਅੱਡਾ ਅੰਮੋਨੰਗਲ ਨਹਿਰ ਦੇ ਪੁਲ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। 
ਇਸ ਮੌਕੇ ਕਮਲਜੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਜ਼ਿਮਨੀ ਚੋਣ ਨੂੰ ਵੀ ਮੁੱਖ ਰੱਖਦਿਆਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕਿਸੇ ਵੀ ਵਿਅਕਤੀ ਨੂੰ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣਾ ਅਸਲਾ ਜਮ੍ਹਾ ਨਹੀਂ ਕਰਵਾਇਆ, ਉਹ ਆਪਣਾ ਅਸਲਾ ਜਮ੍ਹਾ ਕਰਵਾ ਦੇਣ। 
ਇਸ ਮੌਕੇ ਅੱਡਾ ਅੰਮੋਨੰਗਲ ਵਿਖੇ ਵਿਸ਼ੇਸ਼ ਨਾਕਾਬੰਦੀ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਏ. ਐੱਸ. ਆਈ. ਭੁਪਿੰਦਰ ਕੁਮਾਰ, ਏ. ਐੱਸ. ਆਈ. ਗੁਰਮਿੰਦਰ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਹਾਜ਼ਰ ਸਨ।


Related News