ਦਿੱਲੀ ਕੂਚ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਦੱਸੀ ਅਗਲੀ ਰਣਨੀਤੀ

Saturday, Dec 07, 2024 - 04:50 PM (IST)

ਪਟਿਆਲਾ/ਚੰਡੀਗੜ੍ਹ : ਦਿੱਲੀ ਮਾਰਚ 'ਤੇ ਇਕ ਦਿਨ ਦੇ ਸਟੇਅ ਮਗਰੋਂ ਹੁਣ ਕਿਸਾਨ ਜੱਥੇਬੰਦੀਆਂ ਨੇ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਦਾ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਮਿਲਿਆ ਤਾਂ ਭਲਕੇ ਮਤਲਬ ਕਿ 8 ਦਸੰਬਰ ਨੂੰ ਮੁੜ 101 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਕੂਚ ਕਰੇਗਾ। ਪੰਧੇਰ ਨੇ ਕਿਹਾ ਕਿ ਅਸੀਂ ਸਿਰਫ ਸਰਕਾਰ ਦੇ ਸੱਦੇ ਦਾ ਇੰਤਜ਼ਾਰ ਕਰ ਰਹੇ ਹਾਂ।

ਇਹ ਵੀ ਪੜ੍ਹੋ : ਅੱਜ ਇਨ੍ਹਾਂ ਰੂਟਾਂ 'ਤੇ ਐਂਟਰੀ Ban, ਘਰੋਂ ਨਿਕਲ ਰਹੇ ਹੋ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਜੇਕਰ ਅਜਿਹਾ ਨਹੀਂ ਹੋਇਆ ਤਾਂ ਭਲਕੇ ਦੁਪਹਿਰ 12 ਵਜੇ 101 ਕਿਸਾਨਾਂ ਦਾ ਜੱਥਾ ਦਿੱਲੀ ਕੂਚ ਕਰੇਗਾ। ਪੰਧੇਰ ਨੇ ਕਿਹਾ ਕਿ ਭਲਕੇ ਕਿਸਾਨ ਮੋਰਚੇ ਦੇ 300 ਦਿਨ ਪੂਰੇ ਹੋ ਜਾਣਗੇ ਅਤੇ ਅਸੀਂ ਅਨੁਸ਼ਾਸਨ 'ਚ ਰਹਿੰਦੇ ਹੋਏ ਸਾਰੀ ਕਾਰਵਾਈ ਕਰਾਂਗੇ।

ਇਹ ਵੀ ਪੜ੍ਹੋ : ਸਾਗ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ

ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨ ਦਿੱਲੀ ਕੂਚ 'ਤੇ ਗਏ ਕਿਸਾਨਾਂ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਚਲਾਏ ਗਏ, ਜਿਸ ਕਾਰਨ ਕਈ ਕਿਸਾਨ ਜ਼ਖਮੀ ਹੋ ਗਏ ਅਤੇ 16 ਕਿਸਾਨਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਸ ਲਈ ਦਿੱਲੀ ਕੂਚ ਵਾਲੇ ਫ਼ੈਸਲੇ 'ਤੇ ਇਕ ਦਿਨ ਦੀ ਸਟੇਅ ਲਾਈ ਗਈ ਸੀ ਪਰ ਹੁਣ ਜੇਕਰ ਸਰਕਾਰ ਕੋਈ ਗੱਲਬਾਤ ਅੱਗੇ ਨਹੀਂ ਤੋਰਦੀ ਤਾਂ ਭਲਕੇ ਦੁਪਹਿਰ 12 ਵਜੇ ਮੁੜ 101 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਕੂਚ ਕਰੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News