ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ! ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
Saturday, Feb 21, 2026 - 07:39 PM (IST)
ਤਲਵਾੜਾ (ਜੋਸ਼ੀ)- ਸਰਕਾਰ ਵੱਲੋਂ ਕੰਡੀ ਇਲਾਕੇ ਦੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਦੇਣ ਦੇ ਦਾਅਵੇ ਉਸ ਵੇਲੇ ਖੋਖਲੇ ਸਾਬਤ ਹੋਏ, ਜਦੋਂ ਅੱਜ ਪਿੰਡ ਚੰਗੜਵਾਂ ਦੇ ਨੇੜੇ ਨਹਿਰ ਟੁੱਟਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ। ਨਹਿਰ ਦੇ ਪਾਣੀ ਨੇ ਖੇਤਾਂ ਵਿੱਚ ਕਹਿਰ ਮਚਾਉਂਦਿਆਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਬਰਬਾਦ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਹਿਰ ਟੁੱਟਣ ਕਾਰਨ ਕਰੀਬ 5-6 ਕਿੱਲੇ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਆਲੇ-ਦੁਆਲੇ ਦੇ ਹੋਰ ਕਈ ਖੇਤਾਂ ਵਿੱਚ ਪਾਣੀ ਭਰਨ ਕਾਰਨ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਪੀੜਤ ਕਿਸਾਨਾਂ ਨੇ ਬੜੇ ਦੁਖ਼ੀ ਮਨ ਨਾਲ ਦੱਸਿਆ ਕਿ ਨਹਿਰ ਟੁੱਟਣ ਦੀ ਸੂਚਨਾ ਤੁਰੰਤ ਸਬੰਧਤ ਵਿਭਾਗ ਨੂੰ ਦਿੱਤੀ ਗਈ ਸੀ ਪਰ ਘੰਟਿਆਂ ਬੱਧੀ ਕੋਈ ਵੀ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ।
ਇਹ ਵੀ ਪੜ੍ਹੋ: ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ
ਕਿਸਾਨਾਂ ਨੇ ਦੋਸ਼ ਲਾਇਆ ਕਿ ਇਹ ਨਹਿਰ ਪਿਛਲੇ ਸਾਲ ਵੀ ਇਸੇ ਥਾਂ ਤੋਂ ਟੁੱਟੀ ਸੀ। ਵਿਭਾਗ ਨੂੰ ਵਾਰ-ਵਾਰ ਮਜ਼ਬੂਤੀ ਨਾਲ ਮੁਰੰਮਤ ਕਰਨ ਦੀ ਅਪੀਲ ਕੀਤੀ ਗਈ ਸੀ ਪਰ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਅੱਜ ਫਿਰ ਉਹੀ ਹਾਲਾਤ ਬਣ ਗਏ ਹਨ। ਇਸ ਮੌਕੇ ਪਿੰਡ ਦੇ ਲੰਬੜਦਾਰ ਦੀਪਕ ਕੁਮਾਰ ਸਿੰਘ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਸੁਮਿਤ ਡਡਵਾਲ ਨੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਨਹਿਰ ਦੇ ਇਸ ਕਮਜ਼ੋਰ ਹਿੱਸੇ ਨੂੰ ਤੁਰੰਤ ਮਜ਼ਬੂਤੀ ਨਾਲ ਬਣਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ ਅਤੇ ਪ੍ਰਸ਼ਾਸਨ ਵੱਲੋਂ ਨੁਕਸਾਨੀ ਗਈ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਿਨਾਂ ਦੇਰੀ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
