ਕਿਸਾਨ ਦਿਵਸ ਮੌਕੇ ਅਕਾਲੀ ਦਲ ਵਲੋਂ ਭੁੱਖ ਹੜਤਾਲ

Wednesday, Dec 23, 2020 - 04:27 PM (IST)

ਕਿਸਾਨ ਦਿਵਸ ਮੌਕੇ ਅਕਾਲੀ ਦਲ ਵਲੋਂ ਭੁੱਖ ਹੜਤਾਲ

ਭਵਾਨੀਗੜ੍ਹ (ਵਿਕਾਸ, ਸੰਜੀਵ): ਕਿਸਾਨ ਦਿਵਸ ਮੌਕੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਬੁੱਧਵਾਰ ਨੂੰ ਇੱਥੇ ਮਾਰਕਿਟ ਕਮੇਟੀ ਦਫ਼ਤਰ ਭਵਾਨੀਗੜ੍ਹ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਦਿਨ ਦੀ ਭੁੱਖ ਹੜਤਾਲ ਰੱਖ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਥੋਪੇ ਜਾ ਰਹੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਕੋਈ ਸੁਣਵਾਈ ਨਾ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ। ਇਸ ਮੌਕੇ ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਸੁਖਦੇਵ ਸਿੰਘ ਐਡਵੋਕੇਟ, ਹਰਵਿੰਦਰ ਕਾਕੜਾ, ਜਗਜੀਤ ਕੌਰ, ਰਵੀਜਿੰਦਰ ਕਾਕੜਾ, ਨਿਰਮਲ ਭੜੋ, ਗਮਦੂਰ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।


author

Shyna

Content Editor

Related News