ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਇੱਕ ਵਾਰ ਮੁੜ ਕਿਸਾਨਾਂ ਦੇ ਚਿਹਰੇ ਮੁਰਝਾਏ
Sunday, Apr 12, 2026 - 12:55 AM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) - ਦੇਰ ਸ਼ਾਮ ਅਚਾਨਕ ਸ਼ੁਰੂ ਹੋਈ ਇਲਾਕੇ ਵਿੱਚ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਚਿੰਤਾ ਪੈਦਾ ਕਰ ਦਿੱਤੀ ਹੈ। ਪੱਕੀ ਹੋਈ ਕਣਕ ਦੀ ਫਸਲ 'ਤੇ ਅਚਾਨਕ ਪਏ ਮੀਂਹ ਤੇ ਗੜੇਮਾਰੀ ਨੇ ਖੇਤਾਂ ਵਿੱਚ ਖੜ੍ਹੀ ਫਸਲ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ, ਜਿਸ ਨਾਲ ਕਿਸਾਨਾਂ ਦੀਆਂ ਉਮੀਦਾਂ 'ਤੇ ਇੱਕ ਵਾਰ ਫਿਰ ਪਾਣੀ ਫਿਰਨ ਦਾ ਖਦਸਾ ਜਿਤਾਇਆ ਜਾ ਰਿਹਾ ਹੈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਕਾਰਨ ਫਸਲ ਡਿੱਗ ਗਈ ਹੈ, ਜਿਸ ਨਾਲ ਕਟਾਈ ਵਿੱਚ ਦੇਰੀ ਹੋਣ ਦੇ ਨਾਲ-ਨਾਲ ਉਪਜ ਘਟਣ ਦਾ ਵੀ ਖਤਰਾ ਬਣ ਗਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਮਹਿੰਗੇ ਬੀਜ਼, ਖਾਦਾਂ ਅਤੇ ਡੀਜ਼ਲ ਦੇ ਵਧਦੇ ਖਰਚਿਆਂ ਨਾਲ ਕਿਸਾਨ ਜੂਝ ਰਹੇ ਹਨ, ਉੱਪਰੋਂ ਇਸ ਬੇਮੌਸਮੀ ਬਾਰਸ਼ ਨੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਹੋਰ ਕਮਜ਼ੋਰ ਕਰ ਦਿੱਤਾ ਹੈ। ਕਈ ਕਿਸਾਨਾਂ ਨੇ ਚਿੰਤਾ ਜ਼ਾਹਰ ਕੀਤੀ ਕਿ ਜੇ ਮੌਸਮ ਇਸੇ ਤਰ੍ਹਾਂ ਖਰਾਬ ਰਿਹਾ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ।
