ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਬੈਠਕ ਅੱਜ, ਡੱਲੇਵਾਲ ਹਿੱਸਾ ਲੈਣ ਲਈ ਐਂਬੂਲੈਂਸ ''ਚ ਆਉਣਗੇ
Wednesday, Mar 19, 2025 - 11:13 AM (IST)

ਚੰਡੀਗੜ੍ਹ (ਮਨਪ੍ਰੀਤ) : ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਲਈ ਬੀਤੇ ਇਕ ਸਾਲ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਕੇਂਦਰ ਸਰਕਾਰ ਨਾਲ ਬੈਠਕ ਬੁੱਧਵਾਰ ਨੂੰ ਚੰਡੀਗੜ੍ਹ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸਵੇਰੇ 11 ਵਜੇ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਬੁਰੀ ਖ਼ਬਰ! ਰੱਦ ਕੀਤਾ ਜਾ ਸਕਦਾ...
ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਅਧਿਕਾਰਤ ਤੌਰ ’ਤੇ ਦੋਵੇਂ ਫੋਰਮਾਂ ਨੂੰ ਇਸ ਬੈਠਕ ਲਈ ਸੱਦਾ ਪੱਤਰ ਮਿਲ ਚੁੱਕਿਆ ਹੈ। ਕਿਸਾਨਾਂ ਦਾ 28 ਮੈਂਬਰੀ ਵਫ਼ਦ ਬੈਠਕ ’ਚ ਸ਼ਿਰਕਤ ਕਰੇਗਾ। ਦੋਵੇਂ ਕਿਸਾਨ ਫੋਰਮਾਂ ਨਾਲ ਕੇਂਦਰ ਸਰਕਾਰ ਦੀ ਇਹ 7ਵੀਂ ਬੈਠਕ ਹੋਵੇਗੀ। ਪਿਛਲੀਆਂ 6 ਬੈਠਕਾਂ ਬੇਸਿੱਟਾ ਰਹੀਆਂ ਹਨ, ਜਿਸ ਕਾਰਨ ਫੋਰਮਾਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਟਿੰਗ ’ਚ ਸ਼ਾਮਲ ਹੋਣ ਲਈ ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਣਗੇ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਅਹਿਮ ਫ਼ੈਸਲਾ
ਹਾਂ-ਪੱਖੀ ਸੋਚ ਨਾਲ ਬੈਠਕ ’ਚ ਲਵਾਂਗੇ ਹਿੱਸਾ : ਪੰਧੇਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨਾਲ ਪਹਿਲਾਂ ਇਹ ਬੈਠਕ ਸ਼ਾਮ 5 ਵਜੇ ਹੋਣੀ ਤੈਅ ਹੋਈ ਸੀ, ਜੋ ਕਿ ਹੁਣ ਬਦਲ ਕੇ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਵਫ਼ਦ ਸਮੇਂ ਸਿਰ ਚੰਡੀਗੜ੍ਹ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਆਸ ਤੇ ਹਾਂ-ਪੱਖੀ ਸੋਚ ਨਾਲ ਬੈਠਕ ’ਚ ਹਿੱਸਾ ਲੈਣ ਜਾ ਰਹੇ ਹਾਂ ਕਿ ਇੰਨੇ ਲੰਬੇ ਸੰਘਰਸ਼ ਤੋਂ ਬਾਅਦ ਕੇਂਦਰ ਨਾਲ ਇਸ ਬੈਠਕ ਦੌਰਾਨ ਕੋਈ ਹੱਲ ਕੱਢਾਂਗੇ ਕਿਉਂਕਿ ਸੜਕਾਂ ’ਤੇ ਬਹਿਣਾ ਤੇ ਮੋਰਚੇ ਲਾਉਣਾ ਕੋਈ ਅਣਖ ਦਾ ਸਵਾਲ ਨਹੀਂ ਸਗੋਂ ਸਮੇਂ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8