ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ’ਚ ਸੰਸਦ ਮੈਂਬਰਾਂ ਨੂੰ ਸੌਂਪਣਗੀਆਂ ਮੰਗ ਪੱਤਰ

Monday, Jul 08, 2024 - 01:04 AM (IST)

ਚੰਡੀਗੜ੍ਹ (ਨਵਿੰਦਰ) : ਸੋਮਵਾਰ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਿਕ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੂਰੇ ਦੇਸ਼ ’ਚ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਹ ਮੰਗ ਪੱਤਰ ਭਾਜਪਾ ਦੀਆਂ ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਸੌਂਪੇ ਜਾਣਗੇ। 

ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਇਸ ਸਬੰਧੀ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਸੋਮਵਾਰ ਸਵੇਰੇ 11 ਵਜੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਇਕੱਠ ਕੀਤਾ ਜਾਵੇਗਾ। ਇਕੱਠ ਕਰਨ ਤੋਂ ਬਾਅਦ ਇਕ ਵਜੇ ਦੇ ਕਰੀਬ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਸਮੁੱਚੇ ਦੇਸ਼ ’ਚ ਕਿਸਾਨ ਜਥੇਬੰਦੀਆਂ ਗ਼ੈਰ ਭਾਜਪਾਈ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦੇਣਗੀਆਂ। 

ਇਹ ਵੀ ਪੜ੍ਹੋ- ਘਰੋਂ ਡਿਊਟੀ 'ਤੇ ਗਿਆ PRTC ਦਾ ਕੰਡਕਟਰ ਹੋਇਆ ਲਾਪਤਾ, ਜਿਸ ਹਾਲ 'ਚ ਮਿਲਿਆ, ਦੇਖ ਉੱਡੇ ਸਭ ਦੇ ਹੋਸ਼

ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਗ਼ੈਰ ਭਾਜਪਾਈ ਸੰਸਦ ਮੈਂਬਰਾਂ ਅੱਗੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ’ਚ ਐੱਮ.ਐੱਸ.ਪੀ. ਬਾਰੇ ਪ੍ਰਾਈਵੇਟ ਬਿੱਲ ਲਿਆਉਣ ਦੀ ਮੰਗ ਰੱਖੀ ਜਾਵੇਗੀ। ਇਸ ਤੋਂ ਬਾਅਦ ਕਿਸਾਨ ਆਪਣੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਅਗਲੀ ਰਣਨੀਤੀ ਬਣਾਉਣਗੇ। ਉਨ੍ਹਾਂ ਦੱਸਿਆ ਕਿ 17 ਤੇ 18 ਜੁਲਾਈ ਨੂੰ ਹਰਿਆਣਾ ਦੀ ਜੇਲ੍ਹ ’ਚੋਂ ਨਵਦੀਪ ਜਲਬੇੜਾ ਦੀ ਰਿਹਾਈ ਯਕੀਨੀ ਬਣਾਉਣ ਲਈ ਅੰਬਾਲਾ ਦੇ ਐੱਸ.ਪੀ. ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਮਜ਼ਦੂਰ ਇਕੱਠੇ ਹੋਣਗੇ।

ਇਹ ਵੀ ਪੜ੍ਹੋ- Welcome Home Champion ਸਾਬ੍ਹ ! ਪੰਜਾਬ ਪੁੱਜਣ 'ਤੇ ਅਰਸ਼ਦੀਪ ਸਿੰਘ ਦਾ ਹੋਇਆ ਸ਼ਾਨਦਾਰ ਸੁਆਗਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News