ਚੰਡੀਗੜ੍ਹ ''ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ

Friday, Sep 04, 2026 - 12:55 PM (IST)

ਚੰਡੀਗੜ੍ਹ ''ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਚੱਲ ਰਿਹਾ ਕਿਸਾਨ ਮੋਰਚਾ ਦਿਨੋਂ-ਦਿਨ ਬੁਲੰਦੀਆਂ ਛੂਹ ਰਿਹਾ ਹੈ ਅਤੇ ਅੱਜ ਮੋਰਚੇ ਦਾ ਚੌਥਾ ਦਿਨ ਹੈ। ਵੱਡੀ ਗਿਣਤੀ 'ਚ ਕਿਸਾਨ ਮੋਰਚੇ 'ਚ ਪਹੁੰਚ ਰਹੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਕਿਸਾਨਾਂ ਦੀ ਸ਼ਮੂਲੀਅਤ ਹੋਰ ਵਧੇਗੀ। ਮੋਰਚੇ ਦੇ ਤੀਜੇ ਦਿਨ ਚੰਡੀਗੜ੍ਹ ਅਤੇ ਪੰਜਾਬ (ਮੋਹਾਲੀ) ਪੁਲਸ ਪ੍ਰਸ਼ਾਸਨ (ਜਿਸ 'ਚ ਡੀ. ਆਈ. ਜੀ. ਨਾਨਕ ਸਿੰਘ ਅਤੇ ਚੰਡੀਗੜ੍ਹ ਦੇ ਐੱਸ. ਐੱਸ. ਪੀ. ਸ਼ਾਮਲ ਸਨ) ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ।  ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਪ੍ਰਸ਼ਾਸਨ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਿਰਫ਼ 7 ਦਿਨਾਂ ਦਾ ਸਮਾਂ ਬਿਤਾ ਕੇ ਵਾਪਸ ਜਾਣ ਲਈ ਇੱਥੇ ਨਹੀਂ ਆਏ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਇੱਥੋਂ ਨਹੀਂ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...

ਕਿਸਾਨਾਂ ਨੇ ਸਰਕਾਰ ਨੂੰ ਕਿਸੇ ਸਮਰੱਥ ਅਧਿਕਾਰੀ ਨਾਲ ਮੀਟਿੰਗ ਕਰਨ ਲਈ ਅੱਜ ਸ਼ਾਮ 4 ਵਜੇ ਤੱਕ ਦਾ ਸਮਾਂ ਦਿੱਤਾ ਹੈ।  ਜੇਕਰ ਸ਼ਾਮ 4 ਵਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਨਿਕਲਦਾ ਤਾਂ ਐੱਸ. ਕੇ. ਐੱਮ. ਵੱਲੋਂ ਸ਼ਾਮ 5 ਵਜੇ ਪ੍ਰੈੱਸ ਕਾਨਫਰੰਸ ਕਰਕੇ ਅਗਲੇ ਵੱਡੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਲੱਖੋਵਾਲ ਨੇ ਇਹ ਵੀ ਭਰੋਸਾ ਦਿਵਾਇਆ ਕਿ ਕਿਸਾਨਾਂ ਦਾ ਅਗਲਾ ਐਕਸ਼ਨ ਅਤੇ ਮੋਰਚਾ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ ਅਤੇ ਉਹ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੀ ਨੀਤੀ ਨਹੀਂ ਅਪਣਾਉਣਗੇ।

ਇਹ ਵੀ ਪੜ੍ਹੋ : ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ ਹੋਇਆ, ਕਿਸੇ ਨੇ ਸੋਚਿਆ ਨਾ ਸੀ

ਕਿਸਾਨ ਆਗੂ ਨੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ’ਚ ਚੰਡੀਗੜ੍ਹ-ਮੋਹਾਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ’ਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ 1 ਸਤੰਬਰ ਤੋਂ ਹੀ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਮੋਰਚੇ ’ਚ ਪਹੁੰਚ ਚੁੱਕੇ ਹਨ ਅਤੇ ਲਗਾਤਾਰ ਹੋਰ ਕਿਸਾਨ ਵੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰਕੇ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ। ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮਨਵਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ ਅਤੇ ਮੰਗਾਂ ਦਾ ਢੁੱਕਵਾਂ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News