''ਅੰਦੋਲਨਕਾਰੀ ਕਿਸਾਨਾਂ ਲਈ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ ਕੇਜਰੀਵਾਲ ਦੀ ਆਮ ਆਦਮੀ ਪਾਰਟੀ''

Tuesday, Dec 01, 2020 - 11:47 AM (IST)

''ਅੰਦੋਲਨਕਾਰੀ ਕਿਸਾਨਾਂ ਲਈ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ ਕੇਜਰੀਵਾਲ ਦੀ ਆਮ ਆਦਮੀ ਪਾਰਟੀ''

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਥੋਪੇ ਗਏ ਕਾਲੇ ਕਾਨੂੰਨਾਂ ਵਿਰੁੱਧ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਬਾਰਡਰ 'ਤੇ ਡਟੇ ਅੰਦੋਲਨਕਾਰੀ ਕਿਸਾਨਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਅੱਜ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਅਤੇ ਤੁਗਲਕੀ ਫੈਸਲਿਆਂ ਕਾਰਨ ਪੰਜਾਬ ਸਮੇਤ ਪੂਰੇ ਦੇਸ਼ ਦਾ 'ਰੱਬ' ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਕੜਾਕੇ ਦੀਆਂ ਠੰਢੀਆਂ ਰਾਤਾਂ ਵਿਚ ਸੜਕਾਂ 'ਤੇ ਲੱਖਾਂ ਦੀ ਗਿਣਤੀ ਵਿਚ ਡਟੇ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹੋਣਾ ਦੇਸ਼ ਦੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿਉਂਕਿ 'ਰੱਬ' ਪੂਰੇ ਦੇਸ਼ ਵਾਸੀਆਂ ਦਾ ਢਿੱਡ ਭਰਦਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਸੇਵਕ ਬਣ ਕੇ ਆਪਣਾ ਫਰਜ਼ ਦਿਨ-ਰਾਤ ਨਿਭਾਅ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨਾਂ 'ਤੇ ਮਾਮਲਾ ਦਰਜ ਕਰਨ ਨੂੰ ਲੈ ਕੇ ਲੋਹਾ-ਲਾਖਾ ਹੋਏ ਨਵਜੋਤ ਸਿੱਧੂ, ਟਵਿੱਟਰ 'ਤੇ ਚੁੱਕੇ ਸਵਾਲ

ਭਗਵੰਤ ਮਾਨ ਨੇ ਕਿਹਾ ਕਿ 'ਆਪ' ਨੇ ਕਿਸਾਨਾਂ ਲਈ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦਿਆਂ ਦਿੱਲੀ ਖੇਤਰ ਵਿਚ ਸਿਹਤ ਸੇਵਾਵਾਂ ਲਈ ਡਾਕਟਰਾਂ ਦੀਆਂ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਇਲ ਪਖਾਨਿਆਂ ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵਲੋਂ ਪਾਰਟੀ ਦੇ ਨੇਤਾਵਾਂ, ਵਿਧਾਇਕਾਂ, ਵਾਲੰਟੀਅਰਾਂ ਦੀ ਵਿਸ਼ੇਸ਼ ਡਿਊਟੀਆਂ ਲਾਉਂਦਿਆਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਲੜ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੇ ਚੱਲਦੇ ਆਮ ਆਦਮੀ ਪਾਰਟੀ ਨੇ ਲਿਆ ਵੱਡਾ ਫ਼ੈਸਲਾ

ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਤ ਲਿਆਂਦੇ ਗਏ ਕਾਲੇ ਬਿੱਲਾਂ ਨੂੰ ਲੈ ਕੇ ਹੀ ਵਿਰੋਧ ਹੋ ਰਿਹਾ ਹੈ, ਜੋ ਬਿੱਲ ਹੁਣ ਕਾਨੂੰਨ ਬਣ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਕੇਂਦਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਸਭ ਤੋਂ ਪਹਿਲਾਂ ਜੰਤਰ-ਮੰਤਰ 'ਤੇ ਧਰਨਾ ਦਿੰਦੇ ਹੋਏ ਇਨ੍ਹਾਂ ਨੂੰ ਰੱਦ ਕਰਕੇ ਸਾਰੀਆਂ ਫ਼ਸਲਾਂ ਦੀ ਐੱਮ. ਐੱਸ. ਪੀ. 'ਤੇ ਗਾਰੰਟੀ ਨਾਲ ਖਰੀਦ ਬਾਰੇ ਕਾਨੂੰਨ ਬਣਾਉਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਵੱਢ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ ਦਾ ਹੱਥ

ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿਚ ਡਟੀ ਕੇਜਰੀਵਾਲ ਸਰਕਾਰ ਨੇ ਮੋਦੀ ਨੂੰ ਉਸ ਸਮੇਂ ਕਰਾਰਾ ਝਟਕਾ ਦਿੱਤਾ ਜਦੋਂ ਦਿੱਲੀ ਦੇ ਸਟੇਡੀਅਮਾਂ ਨੂੰ ਅਸਥਾਈ ਤੌਰ 'ਤੇ ਜੇਲ੍ਹ ਬਣਾਉਣ ਤੋਂ ਸਾਫ ਮਨ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਰਾਜਸੀ ਹਿੱਤਾਂ ਤੋਂ ਉਪਰ ਉੱਠ ਕੇ ਬਿਨਾ ਕਿਸੇ ਝੰਡੇ, ਬੈਨਰ ਦੇ ਕਿਸਾਨਾਂ ਨਾਲ ਮੋਡੇ ਨਾਲ ਮੋਢਾ ਮਿਲਾ ਕੇ ਸੰਘਰਸ਼ ਵਿਚ ਸਾਥ ਦੇ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੇ ਬਦਲ ਦਿੱਤੀ ਨਵਜੋਤ ਸਿੰਘ ਸਿੱਧੂ ਦੀ ਤਕਦੀਰ


author

Gurminder Singh

Content Editor

Related News