ਸ਼ਰਾਬ ਦੇ ਭੁਲੇਖੇ ਜ਼ਹਿਰੀਲੀ ਚੀਜ਼ ਪੀਣ ਨਾਲ ਕਿਸਾਨ ਦੀ ਮੋਤ

Sunday, Feb 28, 2021 - 05:57 PM (IST)

ਸ਼ਰਾਬ ਦੇ ਭੁਲੇਖੇ ਜ਼ਹਿਰੀਲੀ ਚੀਜ਼ ਪੀਣ ਨਾਲ ਕਿਸਾਨ ਦੀ ਮੋਤ

ਬੁਢਲਾਡਾ (ਬਾਂਸਲ) : ਇੱਥੋਂ ਦੇ ਨਜ਼ਦੀਕ ਪਿੰਡ ਦਲੇਲਵਾਲਾ ਦੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੇ ਕਿਸਾਨ ਵੱਲੋਂ ਸ਼ਰਾਬ ਦੇ ਭੁਲੇਖੇ ਕੋਈ ਜ਼ਹਿਰੀਲੀ ਚੀਜ਼ ਪੀਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਬੋਹਾ ਥਾਣੇ ਦੇ ਸਹਾਇਕ ਥਾਣੇਦਾਰ ਰਘੁਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਦਰਸ਼ਨ ਸਿੰਘ (45) ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਦਲੇਲਵਾਲਾ ਵਜੋ ਹੋਈ ਹੈ।

ਮ੍ਰਿਤਕ ਆਪਣੀ ਪਤਨੀ ਨਾਲ ਤਲਾਕ ਹੋਣ ਤੋਂ ਬਾਅਦ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਨੇ ਮ੍ਰਿਤਕ ਦੇ ਪੁੱਤਰ ਗੁਰਸੇਵਕ ਸਿੰਘ ਦੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।

 

 


author

Gurminder Singh

Content Editor

Related News