ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸੁਲਤਾਨਪੁਰ ਲੋਧੀ ਤੋਂ ਕਿਸਾਨ ਹੋਏ ਰਵਾਨਾ

Friday, Jan 15, 2021 - 06:04 PM (IST)

ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸੁਲਤਾਨਪੁਰ ਲੋਧੀ ਤੋਂ ਕਿਸਾਨ ਹੋਏ ਰਵਾਨਾ

ਸੁਲਤਾਨਪੁਰ ਲੋਧੀ (ਧੀਰ)- ਦਿੱਲੀ-ਅੰਮ੍ਰਿਤਸਰ ਕੱਟਡ਼ਾ ਐਕਸਪਰੈਸ ਵੇਅ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਜਥਾ ਜ਼ਿਲ੍ਹਾ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਦੀ ਅਗਵਾਈ ਹੇਠ ਪਟਿਆਲਾ ਲਈ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ।ਪਟਿਆਲੇ ਲਈ ਰਵਾਨਾ ਹੋਣ ਸਮੇਂ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਉਹ ਕਿਸੇ ਵੀ ਹਾਲਤ ਨੈਸ਼ਨਲ ਹਾਈਵੇ ਅਥਾਰਟੀ ਨੂੰ ਸਡ਼ਕ ਨਹੀਂ ਬਣਾਉਣ ਦੇਣਗੇ।

ਸੰਘਰਸ਼ ਕਮੇਟੀ ਦੇ ਆਗੂਆਂ ਤੇਜਿੰਦਰਪਾਲ ਸਿੰਘ ਮੱਟਾ, ਰਣਜੀਤ ਸਿੰਘ ਮੈਰੀਪੁਰ ਅਤੇ ਕਮਲਜੀਤ ਸਿੰਘ ਮੈਰੀਪੁਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਲੈ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਇਸ ਸਡ਼ਕ ਦਾ ਨਿਰਮਾਣ ਕਰ ਰਹੀ ਹੈ। ਕੇਂਦਰ ਸਰਕਾਰ ਦੀ ਇਸ ਧੱਕੇਸਾਹੀ ਨੂੰ ਹਲਕਾ ਸੁਲਤਾਨਪੁਰ ਲੋਧੀ ਦੇ ਕਿਸਾਨ ਬਰਦਾਸ਼ਤ ਨਹੀਂ ਕਰਨਗੇ।

ਇਸ ਮੌਕੇ ਕਿਸਾਨਾਂ ਨੇ ਐਲਾਨ ਕੀਤਾ ਕਿ ਜਿਨਾਂ ਚਿਰ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਨੈਸ਼ਨਲ ਹਾਈਵੇ ਅਥਾਰਟੀ ਦੇ ਕਿਸੇ ਵੀ ਅਧਿਕਾਰੀ ਜਾਂ ਪ੍ਰਸ਼ਾਸਨ ਨੂੰ ਜ਼ਮੀਨ ਵਿਚ ਪੈਰ ਨਹੀਂ ਪਾਉਣ ਦਿੱਤਾ ਜਾਵੇਗਾ। ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਮੈਰੀਪੁਰ, ਜਥੇਦਾਰ ਬਖਸ਼ੀਸ਼ ਸਿੰਘ,ਰਾਣਾ ਕਾਲਰੂ,ਅਮਰੀਕ ਸਿੰਘ,ਸੀਤਲ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।


author

Gurminder Singh

Content Editor

Related News