ਦੁਖ਼ਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ

Thursday, Aug 26, 2021 - 10:25 AM (IST)

ਦੁਖ਼ਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ

ਚਾਉਕੇ (ਮਾਰਕੰਡਾ): ਦਿੱਲੀ ਅੰਦੋਲਨ ਤੋਂ ਪਰਤੇ ਪਿੰਡ ਕਰਾੜਵਾਲਾ ਦੇ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸ਼ਿੰਗਾਰਾ ਸਿੰਘ ਉਮਰ (49 ਸਾਲ) ਪੁੱਤਰ ਬਲਦੇਵ ਸਿੰਘ ਨੰਬਰਦਾਰ ਵਾਸੀ ਪਿੰਡ ਕਰਾੜਵਾਲਾ ਜੋ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਕਮੇਟੀ ਦੇ ਮੈਂਬਰ ਸਨ।

ਉਕਤ ਕਿਸਾਨ ਪਿਛਲੀ 17 ਅਗਸਤ ਤੋਂ ਦਿੱਲੀ ਮੋਰਚੇ ਵਿਚ ਟਿਕਰੀ ਬਾਰਡਰ ’ਤੇ ਗਿਆ ਹੋਇਆ ਸੀ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਅੱਜ ਪਿੰਡ ਪਰਤਣ ’ਤੇ ਉਸ ਨੂੰ ਰਾਮਪੁਰਾ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਕਤ ਕਿਸਾਨ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਪਰਿਵਾਰ ਨੂੰ 10 ਲੱਖ ਰੁਪਏ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।


author

Shyna

Content Editor

Related News