ਸਿਰ ''ਤੇ ਸੀ 15 ਲੱਖ ਦਾ ਕਰਜ਼ਾ, ਕਿਸਾਨ ਨੇ ਕਰ ਲਈ ਖ਼ੁਦਕੁਸ਼ੀ

Monday, Dec 15, 2025 - 04:15 PM (IST)

ਸਿਰ ''ਤੇ ਸੀ 15 ਲੱਖ ਦਾ ਕਰਜ਼ਾ, ਕਿਸਾਨ ਨੇ ਕਰ ਲਈ ਖ਼ੁਦਕੁਸ਼ੀ

ਭਵਾਨੀਗੜ (ਕਾਂਸਲ, ਵਿਕਾਸ) : ਪਿੰਡ ਘਨੌੜ ਜੱਟਾਂ ਵਿਖੇ ਇਕ 47 ਸਾਲਾ ਦੇ ਗਰੀਬ ਕਿਸਾਨ ਹਰਵਿੰਦਰ ਸਿੰਘ ਵਾਸੀ ਘਨੌੜ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗਰਜਾ ਸਿੰਘ ਅਤੇ ਬਲਾਕ ਖਜਾਨਚੀ ਬਲਵਿੰਦਰ ਸਿੰਘ ਘਨੌੜ ਨੇ ਦੱਸਿਆ ਕਿ ਹਰਵਿੰਦਰ ਸਿੰਘ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਲਗਭਗ 15 ਲੱਖ ਕਰਜ਼ਾ ਸੀ ਜਿਸ ਕਰਕੇ ਉਹ ਪਰੇਸ਼ਾਨ ਰਹਿੰਦਾ ਸੀ ਜਿਸ ਨੇ ਆਪਣੇ ਮੱਝਾ ਵਾਲੇ ਘਰ ਵਿਚ ਸਵੇਰੇ ਸਵੇਰੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। 

ਹਰਵਿੰਦਰ ਸਿੰਘ ਆਪਣੇ ਪਿੱਛੇ ਇਕ ਪੁੱਤਰ ਅਤੇ ਘਰਵਾਲੀ ਸਮੇਤ ਬਜ਼ੁਰਗ ਪਿਤਾ ਨੂੰ ਛੱਡ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰਵਿੰਦਰ ਸਿੰਘ ਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਉਸ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। 


author

Gurminder Singh

Content Editor

Related News