ਡੀ. ਸੀ. ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਮਰਨ ਵਰਤ ਕੀਤਾ ਖਤਮ

Saturday, Nov 17, 2018 - 07:06 PM (IST)

ਡੀ. ਸੀ. ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਮਰਨ ਵਰਤ ਕੀਤਾ ਖਤਮ

ਬਠਿੰਡਾ : ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਮਰਨ ਵਰਤ 'ਤੇ ਬੈਠੇ ਚਾਰ ਜ਼ਿਲਿਆਂ ਦੇ ਕਿਸਾਨਾਂ ਨੇ ਮਰਨ ਵਰਤ ਖਤਮ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ 72 ਘੰਟਿਆਂ ਦੇ ਅੰਦਰ-ਅੰਦਰ ਮੰਡੀਆਂ ਵਿਚੋਂ ਝੋਨੇ ਦੀ ਫਸਲ ਚੁੱਕ ਲਈ ਜਾਵੇਗੀ। 
ਡਿਪਟੀ ਕਮਿਸ਼ਨਰ ਵਲੋਂ ਦਿੱਤੇ ਗਏ ਇਸ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਮਰਨ ਵਰਤ ਖਤਮ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜੂਸ ਪਿਲਾ ਕੇ ਕਿਸਾਨਾਂ ਦਾ ਮਰਨ ਵਰਤ ਖਤਮ ਕਰਵਾਇਆ ਗਿਆ।


Related News