ਮਾਨਸਾ ਜ਼ਿਲ੍ਹੇ ’ਚ ਕਿਸਾਨ 18 ਫਰਵਰੀ ਨੂੰ ਮਾਨਸਾ ਅਤੇ ਬਰੇਟਾ ਵਿਖੇ ਰੋਕਣਗੇ ਰੇਲਾਂ
Tuesday, Feb 16, 2021 - 05:08 PM (IST)
ਬੁਢਲਾਡਾ (ਬਾਂਸਲ) - ਸੰਯੁਕਤ ਕਿਸਾਨ ਸਭਾ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਸਥਾਨਕ ਕਿਸਾਨਾਂ ਨੇ ਧਰਨੇ ਦੇ ਅੱਜ 138ਵੇਂ ਦਿਨ ਵੀ ਧਰਨਾ ਰਿਹਾ। ਅੱਜ ਕਿਸਾਨਾਂ ਦੇ ਮਸੀਹਾ ਰਹੇ ਸਰ ਛੋਟੂ ਰਾਮ ਨੂੰ ਜਨਮ ਦਿਨ ਮੌਕੇ ਯਾਦ ਕੀਤਾ ਗਿਆ ਅਤੇ ਸ਼ਰਧਾਂ ਦੇ ਫੁੱਲ ਭੇਟ ਕੀਤੇ ਗਏ। ਅੱਜ ਦੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ( ਡਕੌਂਦਾ ) ਦੇ ਆਗੂ ਸਤਪਾਲ ਸਿੰਘ ਬਰੇ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਗੁਰਜੰਟ ਸਿੰਘ ਦੋਦੜਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਭੁਪਿੰਦਰ ਸਿੰਘ ਗੁਰਨੇ ਕਲਾਂ ਆਦਿ ਨੇ ਸੰਬੋਧਨ ਕੀਤਾ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਰਤੀ - ਕਿਸਾਨਾਂ ਦੀ ਹਾਲਾਤ ਇੱਕ ਸਦੀ ਤੋਂ ਪਹਿਲਾਂ ਨਾਲੋਂ ਵੀ ਬਦਤਰ ਹੈ। ਕਿਸਾਨੀ ਕਰਜ਼ੇ ਵਿੱਚ ਬੁਰੀ ਤਰ੍ਹਾਂ ਜਕੜੀ ਪਈ ਹੈ। ਇਸ ਤੋਂ ਬਿਨਾਂ ਖੇਤੀ ਜਿਨਸਾਂ ਦੀ ਵਾਜਬ ਭਾਅ ਨਾ ਮਿਲਣਾ, ਫ਼ਸਲਾਂ ਦੇ ਲਾਗਤ ਖ਼ਰਚੇ ਵਿੱਚ ਬੇਅਥਾਹ ਵਾਧਾ ਆਦਿ ਅਨੇਕਾਂ ਮੰਗਾਂ-ਮਸਲੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਫੈਲ ਗਿਆ ਹੈ। ਕਿਸਾਨ ਮਹਾਂ ਪੰਚਾਇਤਾਂ ਨੂੰ ਦੇਸ਼ ਭਰ ਖ਼ਾਸ ਕਰਕੇ ਉੱਤਰੀ ਭਾਰਤ ਵਿੱਚ ਭਾਰੀ ਸਹਿਯੋਗ ਅਤੇ ਹੁੰਗਾਰਾ ਮਿਲ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ
ਆਗੂਆਂ ਨੇ ਕਿਹਾ ਕਿ 17 ਫਰਵਰੀ ਦੀ ਭੀਖੀ ਕਿਸਾਨ ਪੰਚਾਇਤ ਪ੍ਰਤੀ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਦੇਸ਼ ਪੱਧਰ 'ਤੇ 18 ਫਰਵਰੀ ਦੇ ਐਕਸ਼ਨ ਨੂੰ ਮਾਨਸਾ ਜ਼ਿਲ੍ਹੇ ਵਿੱਚ ਮਾਨਸਾ ਅਤੇ ਬਰੇਟਾ ਵਿਖੇ ਰੇਲਾਂ ਰੋਕੀਆਂ ਜਾਣਗੀਆਂ।
ਪੜ੍ਹੋ ਇਹ ਵੀ ਖ਼ਬਰ - Basant Panchami 2021: ਬਸੰਤ ਪੰਚਮੀ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ