ਕਿਸਾਨ ਦੇਸ਼ ਦਾ ਅੰਨਦਾਤਾ, ਅਰਾਜਕਤਾ ਫੈਲਾਅ ਰਹੀ ਮੋਦੀ ਸਰਕਾਰ : ਸਿੰਗਲਾ
Friday, Jan 29, 2021 - 02:48 PM (IST)
ਨਾਭਾ (ਜੈਨ) : ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਪਹਿਲਾਂ ਵੀ ਕਿਸਾਨਾਂ ਦੇ ਨਾਲ ਸੀ, ਹੁਣ ਵੀ ਹੈ ਅਤੇ ਅੱਗੇ ਨੂੰ ਵੀ ਕਿਸਾਨਾਂ ਨਾਲ ਹੀ ਖੜ੍ਹੇਗੀ ਕਿਉਂਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਤਿੰਨ ਮਹੀਨੇ ਕਿਸਾਨਾਂ ਦਾ ਸੰਘਰਸ਼ ਚੱਲਿਆ ਪਰ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਨਾ ਹੀ ਸਰਕਾਰ ਅਤੇ ਪੁਲਸ ਨੇ ਕਾਨੂੰਨ ਵਿਵਸਥਾ ਵਿਗੜਨ ਦਿੱਤੀ। ਉਨ੍ਹਾਂ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਦੇਸ਼ ਵਿਚ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਅੰਦੋਲਨ ’ਚੋਂ ਪਰਤੇ ਨੌਜਵਾਨਾਂ ਦਾ ਦੀਪ ਸਿੱਧੂ ਤੇ ਲੱਖਾ ਸਿਧਾਣਾ ’ਤੇ ਵੱਡਾ ਖੁਲਾਸਾ (ਵੀਡੀਓ)
ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਜਿਸ ਕਾਰਨ ਕਿਸਾਨ ਸੜਕਾਂ ’ਤੇ ਧੱਕੇ ਖਾ ਰਹੇ ਹਨ। ਕੇਂਦਰੀ ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਤੁਰੰਤ ਪ੍ਰਵਾਨ ਕਰ ਲੈਣੀਆਂ ਚਾਹੀਦੀਆਂ ਹਨ। ਸਿੰਗਲਾ ਨੇ ਨੇੜੇ ਪਿੰਡ ਬਨੇਰਾ ਵਿਚ ਇਕ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ। ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਯਕੀਨ ਦਵਾਇਆ ਕਿ ਪ੍ਰਾਈਮਰੀ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਸੜਕਾਂ ਦੀ ਉਸਾਰੀ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇਗੀ। ਇਸ ਮੌਕੇ ਡੀ. ਐਸ. ਪੀ. ਰਾਜੇਸ਼ ਛਿੱਬੜ, ਪ੍ਰੇਮ ਗੋਇਲ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਨਾਭਾ, ਬੀਰਬਲ ਗੋਇਲ, ਗੁਰਮੀਤ ਕੌਰ ਸਰਪੰਚ, ਭੀਮ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ, ਕਾਲਾ ਪੰਚ ਤੇ ਹੋਰ ਕਈ ਪਿੰਡਾਂ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਦੇ ਇਕ ਹੋਰ ਨੇਤਾ ਨੇ ਛੱਡੀ ਪਾਰਟੀ, ਕੀਤਾ ਅਸਤੀਫ਼ੇ ਦਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?