ਕਿਸਾਨਾਂ ਨੇ ਜਾਮ ਕੀਤਾ ਲਾਡੋਵਾਲ ਟੋਲ ਪਲਾਜ਼ਾ, ਮੋਦੀ ਸਰਕਾਰ ਨੂੰ ਦਿੱਤੀ ਚਿਤਾਵਨੀ
Friday, Sep 25, 2020 - 05:35 PM (IST)
ਲੁਧਿਆਣਾ (ਅਨਿਲ) : ਦੇਸ਼ ਦੀ ਸੱਤਾ 'ਤੇ ਕਾਬਜ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ ਅੱਜ ਨੈਸ਼ਨਲ ਹਾਈਵੇ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਇਕ ਵਿਸ਼ਾਲ ਧਰਨਾ ਲਗਾਇਆ ਗਿਆ, ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨੇ ਕੀਤੀ। ਇਸ ਧਰਨੇ ਵਿਚ ਇਲਾਕੇ ਦੇ ਲਗਭਗ 50 ਪਿੰਡਾਂ ਦੇ ਕਿਸਾਨਾਂ ਨੇ ਸ਼ਿਰਕਤ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪ੍ਰਧਾਨ ਕਾਦੀਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਹੜੇ ਕਿਸਾਨ ਆਰਡੀਨੈਂਸ ਬਿੱਲ ਸਦਨ ਵਿਚ ਪਾਸ ਕੀਤੇ ਹਨ, ਉਸ ਨਾਲ ਦੇਸ਼ ਦੇ ਸਾਰੇ ਕਿਸਾਨਾਂ ਨੂੰ ਭਾਰੀ ਨੁਕਸਾਨ ਚੁੱਕਣਾ ਪਵੇਗਾ।
ਇਹ ਵੀ ਪੜ੍ਹੋ : ਖੇਤੀ ਬਿੱਲਾਂ ਦੇ ਵਿਰੋਧ 'ਚ ਅਕਾਲੀ ਨੇਤਾ ਨੇ ਸਾੜਿਆ ਟ੍ਰੈਕਟਰ, ਮੋਦੀ ਨੂੰ ਦਿੱਤੀ ਆਤਮਦਾਹ ਦੀ ਚਿਤਾਵਨੀ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਸ ਬਿੱਲ ਦੇ ਕਾਰਣ ਪੂਰੇ ਦੇਸ਼ ਦਾ ਕਿਸਾਨ ਬਰਬਾਦ ਹੋ ਜਾਵੇਗਾ। ਕਾਦੀਆਂ ਨੇ ਕਿਹਾ ਕਿ ਜੇ ਮੋਦੀ ਸਰਕਾਰ ਨੇ ਇਸ ਬਿੱਲ ਨੂੰ ਵਾਪਸ ਨਾ ਲਿਆ ਤਾਂ ਪੂਰੇ ਦੇਸ਼ ਦੇ ਕਿਸਾਨਾਂ ਵਲੋਂ ਚੱਕਾ ਜਾਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਇਸ ਦਾ ਸਾਰਾ ਲਾਭ ਵਪਾਰੀਆਂ ਨੂੰ ਮਿਲੇਗਾ। ਕਿਸਾਨ ਤਾਂ ਪਹਿਲਾਂ ਹੀ ਕਈ ਮੁਸ਼ਕਲਾਂ ਝੱਲ ਰਿਹਾਹੈ। ਭਾਰਤੀ ਕਿਸਾਨ ਯੂਨੀਅਨ ਕਿਸੇ ਵੀ ਕੀਮਤ 'ਤੇ ਇਸ ਬਿੱਲ ਨੂੰ ਵਾਪਸ ਕਰਵਾ ਕੇ ਹੀ ਦਮ ਲਵੇਗਾ। ਇਸ ਮੌਕੇ ਕਾਂਗਰਸ ਦੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਧਰਨੇ 'ਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਸਾਰੇ ਦੇਸ਼ ਦੇ ਕਿਸਾਨੰ ਨੂੰ ਖ਼ਤਮ ਕਰਕੇ ਅਤੇ ਵੱਡੇ ਘਰਾਣਿਆਂ ਨੂੰ ਲਾਭ ਦੇਣਾ ਚਾਹੁੰਦੀ ਹੈ।