ਕਿਸਾਨਾਂ ਵਾਂਗ ਪੰਥਕ ਜਥੇਬੰਦੀਆਂ ਵਲੋਂ ਵੀ ਸੁਖਬੀਰ ਸਿੰਘ ਬਾਦਲ ਦੇ ਘਿਰਾਓ ਦੀ ਤਿਆਰੀ

Sunday, Oct 10, 2021 - 03:58 PM (IST)

ਕਿਸਾਨਾਂ ਵਾਂਗ ਪੰਥਕ ਜਥੇਬੰਦੀਆਂ ਵਲੋਂ ਵੀ ਸੁਖਬੀਰ ਸਿੰਘ ਬਾਦਲ ਦੇ ਘਿਰਾਓ ਦੀ ਤਿਆਰੀ

ਅੰਮ੍ਰਿਤਸਰ: ਇਕ ਪਾਸੇ ਜਿੱਥੇ ਕਿਸਾਨਾਂ ਵਲੋਂ ਸੁਖਬੀਰ ਬਾਦਲ ਦੀਆਂ ਰੈਲੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਦੂਜੇ ਪਾਸੇ ਪੰਥਕ ਜਥੇਬੰਦੀਆਂ ਵਲੋਂ ਵੀ ਸੁਖਬੀਰ ਬਾਦਲ ਦੇ ਘਿਰਾਓ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੰਮ੍ਰਿਤਧਾਰੀ ਸਿੰਘ ਹੁੰਦਿਆਂ ਵੱਖ-ਵੱਖ ਥਾਵਾਂ ’ਤੇ ਜਾ ਕੇ ਸਿੱਖ ਰਹਿਤ ਮਰਿਯਾਦਾ ਦੀ ਉਲੰਘਣਾ ਕਰਨ ਦੇ ਮਾਮਲੇ ’ਚ ਵੱਖ-ਵੱਖ ਟਕਸਾਲੀ ਸਿੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਉਸ ਦੇ ਖ਼ਿਲਾਫ ਕਿਸਾਨਾਂ ਦੀ ਤਰ੍ਹਾਂ ਹੀ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਘਿਰਾਓ ਕਰਨ ਦੀ ਰਣਨੀਤੀ ਉਲੀਕੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਵਲੋਂ ਬੁੱਤ ਪੂਜਾ ਕਰਨ ਅਤੇ ਮੂਰਤੀਆਂ ਅੱਗੇ ਨਤਮਸਤਕ ਹੋਣ ਦੀਆਂ ਸਿਆਸੀ ਕਾਰਵਾਈਆਂ ਨੂੰ ਸਿੱਖ ਰਹਿਤ ਮਰਿਯਾਦਾ ਦਾ ਉਲੰਘਣ ਕਰਾਰ ਦਿੱਤਾ ਜਾ ਰਿਹਾ ਹੈ।

ਕਈ ਸਿੱਖ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਇਸ ਹਰਕਤ ਸਬੰਧੀ ਕਿਹਾ ਹੈ ਕਿਜੇ ਉਸ ਨੇ ਪੰਥਕ ਰਹਿਤ ਮਰਿਯਾਦਾ ਦਾ ਮਾਣ-ਸਤਿਕਾਰ ਨਹੀਂ ਰੱਖਣਾ ਤਾਂ ਉਸ ਨੂੰ ਆਪਣਾ ਪੰਥਕ ਲਿਬਾਸ ਅਤੇ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕੋਈ ਨਵੀਂ ਪਾਰਟੀ ਬਣਾ ਲੈਣੀ ਚਾਹੀਦੀ ਹੈ। ਇਸ ਸਬੰਧੀ ’ਚ ਅਕਾਲੀ ਦਲ 1920 ਦੇ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਰਵੀਇੰਦਰ ਸਿੰਘ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਸੋਚ ਪੰਥਕ ਨਹੀਂ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਅਤੇ ਪੰਜਾਂ ਪਿਆਰਿਆਂ ਨੂੰ ਅਪੀਲ ਕੀਤੀ ਕਿ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾ ਰਹੀ ਮਨਮੱਤ ਦਾ ਸਖਤ ਨੋਟਿਸ ਨਾ ਲਿਆ ਗਿਆ ਤਾਂ ਸਿੱਖ ਪੰਥ ਨੂੰ ਮੁੜ ਨਿਰੰਕਾਰੀ ਕਾਂਡ ਵਰਗੇ ਸੰਤਾਪ ਝੱਲਣੇ ਪੈ ਸਕਦੇ ਹਨ।

ਰਵੀਇੰਦਰ ਸਿੰਘ ਨੇ ਕਿਹਾ ਕਿ ਜੇ ਬਾਦਲ ਪਰਿਵਾਰ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਅਤੇ ਪੰਥਕ ਰਹਿਤ ਮਰਿਯਾਦਾ ਵਿੱਚ ਵਿਸ਼ਵਾਸ ਨਹੀਂ ਹੈ ਤਾਂ ਉਨ੍ਹਾਂ ਨੂੰ ਸਿੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਛੱਡ ਦੇਣੇ ਚਾਹੀਦੇ ਹਨ। ਰਵੀਇੰਦਰ ਸਿੰਘ ਨੇ ਇਹ ਵੀ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਹੁਣ ਸੁਖਬੀਰ ਸਿੰਘ ਬਾਦਲ ਰਾਹੀਂ ਸਿੱਖ ਵਿਰੋਧੀ ਤਾਕਤਾਂ ਪੰਜਾਬ ’ਚ ਆਪਣੇ ਪੈਰ ਜਮਾਉਣ ਦੀਆਂ ਸਾਜ਼ਿਸ਼ਾਂ ਕਰ ਰਹੀਆਂ ਹਨ। ਅੰਮ੍ਰਿਤਧਾਰੀ ਸ਼੍ਰੋਮਣੀ ਅਕਾਲੀ ਦਲ ਦਾ ਮਨਮੱਤ ਕਰਦਾ ਫਿਰਦਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣਾ ਰਵੀਇੰਦਰ ਸਿੰਘ ਨੇ ਕਿਹਾ ਕਿ ਇੱਕ ਪ੍ਰਧਾਨ ਅੰਧ ਵਿਸ਼ਵਾਸ ’ਚ ਡੁੱਬਿਆ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਬੇਹੱਦ ਚਿੰਤਾਜਨਕ ਹੈ।


author

Shyna

Content Editor

Related News