ਕਿਸਾਨਾਂ ਦੇ ਸਬਰ ਦਾ ਪ੍ਰਧਾਨ ਮੰਤਰੀ ਹੋਰ ਇਮਤਿਹਾਨ ਨਾ ਲੈਣ : ਬੀਬੀ ਜਗੀਰ ਕੌਰ
Friday, May 21, 2021 - 10:17 AM (IST)
ਅੰਮ੍ਰਿਤਸਰ (ਛੀਨਾ) - ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਬਰ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੋਰ ਇਮਤਿਹਾਨ ਨਹੀਂ ਲੈਣਾ ਚਾਹੀਦਾ ਹੈ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਹਿੱਤ ਲਈ ਬਣਾਏ ਗਏ ਨਵੇਂ ਖੇਤੀਬਾੜੀ ਕਾਨੂੰਨ ਜੇਕਰ ਦੇਸ਼ ਦੇ ਕਿਸਾਨਾਂ ਨੂੰ ਮਨਜ਼ੂਰ ਨਹੀਂ ਤਾਂ ਫਿਰ ਕੇਂਦਰ ਸਰਕਾਰ ਇਨਾਂ ਕਾਨੂੰਨਾਂ ਨੂੰ ਜ਼ਬਰੀ ਲਾਗੂ ਕਰਨ ’ਤੇ ਕਿਉਂ ਅੜੀ ਹੋਈ ਹੈ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਦ ਕਾਰਪੋਰੇਟ ਘਰਾਣਿਆਂ ਦੇ ਮੋਹ ’ਚ ਫਸੀ ਹੋਈ ਮੋਦੀ ਸਰਕਾਰ ਕਿਸਾਨਾਂ ਨਾਲ ਜੋ ਦੁਰਵਿਹਾਰ ਕਰ ਰਹੀ ਹੈ, ਉਹ ਸਹਿਣਯੋਗ ਨਹੀਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੇ ਮੋਹ ਨੂੰ ਤਿਆਗ ਕੇ ਦੇਸ਼ ਦੇ ਕਿਸਾਨਾਂ ਨਾਲ ਇਨਸਾਫ਼ ਕਰਨ, ਕਿਉਂਕਿ ਉਹ ਗਿਣੇ ਚੁਣੇ ਲੋਕਾਂ ਦੇ ਨਹੀਂ ਬਲਕਿ ਸਮੂਹ ਦੇਸ਼ ਵਾਸੀਆਂ ਦੇ ਪ੍ਰਧਾਨ ਮੰਤਰੀ ਹਨ ਤੇ ਉਨ੍ਹਾਂ ਨੂੰ ਕਿਸੇ ਵੀ ਧਿਰ ਨਾਲ ਪੱਖਪਾਤ ਕਰਨਾ ਸ਼ੋਭਾ ਨਹੀਂ ਦਿੰਦਾ।
ਪੜ੍ਹੋ ਇਹ ਵੀ ਖਬਰ - ਨਾਜਾਇਜ਼ ਸਬੰਧਾਂ ਤੋਂ ਖਫ਼ਾ ਪਤੀ ਨੇ ਪਤਨੀ ਤੇ ਉਸਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਜੰਗਲ ’ਚ ਸੁੱਟੀਆਂ ਲਾਸ਼ਾਂ
ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਵਾਸੀਆਂ ਦਾ ਅਨਾਜ ਨਾਲ ਢਿੱਡ ਭਰਨ ਵਾਲੇ ਕਿਸਾਨ ਕੋਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਵੀ ਆਪਣਾ ਭਵਿੱਖ ਬਚਾਉਣ ਵਾਸਤੇ ਦਿੱਲੀ ਦੀਆਂ ਸੜਕਾਂ ’ਤੇ ਰੁਲ ਰਹੇ ਹਨ, ਜਿੰਨਾ ਦੀਆਂ ਮੰਗਾਂ ਮੰਨਣ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੁਣ ਹੋਰ ਦੇਰੀ ਨਹੀਂ ਕਰਨੀ ਚਾਹੀਦੀ।
ਪੜ੍ਹੋ ਇਹ ਵੀ ਖਬਰ - ਭਰਾਵਾਂ 'ਚ ਹੋਏ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ