ਪਰਾਲੀ ਸਾੜਨ ''ਤੇ 47 ਮਾਮਲੇ ਦਰਜ ਹੋਣ ''ਤੇ ਕਿਸਾਨਾਂ ਨੇ ਘੇਰਿਆ ਥਾਣਾ
Wednesday, Nov 06, 2019 - 01:47 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ) - ਪਰਾਲੀ ਸਾੜਨ 'ਤੇ 47 ਮਾਮਲੇ ਦਰਜ ਕਰਨ ਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੇ ਰੋਸ 'ਚ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਦੇ ਸਾਹਮਣੇ ਕਿਸਾਨਾਂ ਵਲੋਂ ਅੱਜ ਧਰਨਾ ਦਿੱਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਨੇ ਥਾਣੇ ਦੇ ਸਾਹਮਣੇ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਮੁਕਤਸਰ ਦੇ ਪ੍ਰਸ਼ਾਸਨ ਵਲੋਂ ਬੀਤੇ ਦੋ ਦਿਨਾਂ 'ਚ ਪਰਾਲੀ ਨੂੰ ਅੱਗ ਲਾਉਣ ਦੇ 47 ਮਾਮਲੇ ਦਰਜ ਕੀਤੇ ਗਏ ਹਨ, ਜਿਸ ਦੌਰਾਨ ਉਨ੍ਹਾਂ ਨੇ 8 ਕਿਸਾਨਾਂ ਨੂੰ ਗ੍ਰਿਫਤਾਰ ਵੀ ਕੀਤਾ। ਜਿਸ ਨੂੰ ਬਰਦਾਸ਼ਤ ਨਾ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਸਦਰ ਥਾਣੇ ਸਾਹਮਣੇ ਧਰਨਾ ਦਿੱਤਾ ਅਤੇ ਕੋਟਕਪੂਰਾ-ਮੁਕਤਸਰ ਮਾਰਗ ਵਿਖੇ ਚੱਕਾ ਜਾਮ ਕੀਤਾ। ਕਿਸਾਨਾਂ ਨੇ ਕਿਹਾ ਕਿ ਅਜਿਹਾ ਕਰਕੇ ਪ੍ਰਸ਼ਾਸਨ ਉਨ੍ਹਾਂ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕਰ ਰਿਹਾ ਹੈ।