ਮੰਗਾਂ ਨੂੰ ਲੈ ਕੇ ਕਿਸਾਨਾਂ ਮਾਰਕੀਟ ਕਮੇਟੀ ਦਫਤਰ ''ਚ ਦਿੱਤਾ ਧਰਨਾ

01/22/2018 6:55:34 PM

ਜਲਾਲਾਬਾਦ (ਸੇਤੀਆ/ਬੰਟੀ) : ਭਾਰਤੀ  ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੋਮਵਾਰ ਨੂੰ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸਥਾਨਕ ਮਾਰਕੀਟ ਕਮੇਟੀ 'ਚ ਧਰਨਾ ਦਿੱਤਾ ਗਿਆ ਅਤੇ ਸਰਕਾਰ ਵਲੋਂ ਕਿਸਾਨਾਂ ਦੇ ਮੁਕੰਮਲ ਕਰਜ਼ੇ ਮੁਆਫ ਨਾ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਇਸ ਧਰਨੇ ਦੀ ਅਗਵਾਈ ਬਲਾਕ ਪ੍ਰਧਾਨ ਪੂਰਨ ਸਿੰਘ ਤੰਬੂਵਾਲਾ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲੜੀਵਾਰ 22 ਜਨਵਰੀ ਤੋਂ ਲੈ ਕੇ 26 ਜਨਵਰੀ ਤੱਕ ਲਗਾਤਾਰ 5 ਦਿਨਾਂ ਤੱਕ ਪੰਜਾਬ ਪੱਧਰ 'ਤੇ ਜ਼ਿਲਾ ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮ ਦਫਤਰਾਂ ਸਾਹਮਣੇ ਰੋਸ ਧਰਨੇ ਦਿੱਤੇ ਜਾਣ ਦੀ ਲੜੀ ਦੇ ਤਹਿਤ ਅੱਜ ਸਥਾਨਕ ਜਲਾਲਾਬਾਦ 'ਚ ਧਰਨਾ ਦਿੱਤਾ ਜਾਣਾ ਸੀ ਪਰ ਪ੍ਰਸ਼ਾਸਨ ਵਲੋਂ ਮਨਜ਼ੂਰੀ ਨਾ ਦਿੱਤੇ ਜਾਣ ਕਾਰਣ ਕਿਸਾਨਾਂ ਵਲੋਂ ਮਾਰਕੀਟ ਕਮੇਟੀ 'ਚ ਧਰਨਾ ਦਿੱਤਾ ਗਿਆ।
ਉਨ੍ਹਾਂ ਪ੍ਰਸ਼ਾਸਨ ਵਲੋਂ ਮਨਜ਼ੂਰੀ ਨਾ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ।


Related News