ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ

09/28/2023 1:07:30 PM

ਜਲੰਧਰ (ਵੈੱਬ ਡੈਸਕ, ਗੁਲਸ਼ਨ, ਮਹੇਸ਼)–ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ 28 ਸਤੰਬਰ ਤੋਂ 3 ਦਿਨਾਂ ਦਾ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰ ਰਹੀਆਂ ਹਨ। ਕਿਸਾਨ ਰੇਲ ਟਰੈਕ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਦਿਆਂ ਆਪਣੀ ਆਵਾਜ਼ ਨੂੰ ਸਰਕਾਰ ਤਕ ਪਹੁੰਚਾ ਰਹੇ ਹਨ ਤਾਂ ਜੋ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾ ਸਕਣ। ਇਹ ਧਰਨਾ ਕਿਸਾਨਾਂ ਦੇ ਪਿੱਡੀ ਗਰੁੱਪ ਵੱਲੋਂ ਦਿੱਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਕੇ. ਐੱਮ. ਐੱਸ. ਸੀ. ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਕਰ ਰਹੇ ਹਨ। ਇਸੇ ਤਰ੍ਹਾਂ ਕਿਸਾਨਾਂ ਵੱਲੋਂ ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿਚ ਵੀ ਰੇਲ ਟਰੈਕਾਂ 'ਤੇ ਬੈਠ ਕੇ ਧਰਨੇ ਦਿੱਤੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਚਾਵਾਂ ਨਾਲ ਪੁੱਤ ਨੂੰ ਭੇਜਿਆ ਸੀ ਕੈਨੇਡਾ, 3 ਹਫ਼ਤਿਆਂ ਮਗਰੋਂ ਪਰਤੀ ਲਾਸ਼ ਨੂੰ ਵੇਖ ਫੁੱਟ-ਫੁੱਟ ਰੋਈ ਮਾਂ

ਕਿਸਾਨਾਂ ਦੇ ਇਸ ਧਰਨੇ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੀਆਂ ਸਾਰੀਆਂ ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ। ਰੇਲਵੇ ਪੁਲਸ ਵੱਲੋਂ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਜੀ. ਆਰ. ਪੀ. ਚੌਂਕੀ ਇੰਚਾਰਜ ਅਸ਼ੋਕ ਕੁਮਾਰ ਨੇ ਕਿਹਾ ਕਿ ਰੇਲਵੇ ਪੁਲਸ ਮੁਲਾਜ਼ਮ ਸਟੇਸ਼ਨ ਦੇ ਹਰ ਹਿੱਸੇ ਵਿਚ ਤਾਇਨਾਤ ਰਹਿਣਗੇ।

ਇਹ ਹਨ ਕਿਸਾਨਾਂ ਦੀਆਂ ਮੰਗਾਂ
ਰੇਲਵੇ ਵੱਲੋਂ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ ਕਈ ਟਰੇਨਾਂ ਦੇ ਰੂਟ ਸ਼ਾਰਟ ਕਰ ਦਿੱਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇਕ-ਇਕ ਨੌਕਰੀ ਦਿੱਤੀ ਜਾਵੇ। ਹੜ੍ਹਾਂ ਅਤੇ ਬਾਰਸ਼ਾਂ ਵਿੱਚ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐੱਮ. ਐੱਸ. ਪੀ. ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ।

50 ਹਜ਼ਾਰ ਰੁਪਏ ਪ੍ਰਤੀ ਏਕੜ ਮਿਲੇ ਮੁਆਵਜ਼ਾ
ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।

ਇਹ ਵੀ ਪੜ੍ਹੋ- 'ਬਾਬਾ ਸੋਢਲ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਵੱਡੀ ਗਿਣਤੀ 'ਚ ਨਤਮਸਤਕ ਹੋਣ ਪੁੱਜੇ ਸ਼ਰਧਾਲੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News