ਲਗਾਤਾਰ ਜਾਰੀ ਹੈ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ, ਇਕ ਹੋਰ ਪਰਿਵਾਰ ''ਚ ਪਏ ਕੀਰਣੇ
Sunday, Jul 16, 2017 - 05:37 PM (IST)

ਸੁਨਾਮ (ਬਾਂਸਲ) : ਨਜ਼ਦੀਕੀ ਪਿੰਡ ਰਾਮਗੜ੍ਹ ਜਵੰਧਾ ਦੇ ਕਿਸਾਨ ਵਲੋਂ 5 ਲੱਖ ਦੇ ਕਰਜ਼ੇ ਦੇ ਬੋਝ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਪਾਲ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਦੀ ਦੋ ਕਿਲੇ ਜ਼ਮੀਨ ਸੀ ਅਤੇ ਉਹ ਖੇਤੀਬਾੜੀ ਕਰਦਾ ਸੀ ਅਤੇ ਉਸ 'ਤੇ 5 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ।
ਇਸ ਦੇ ਚਲਦੇ ਗੁਰਮੇਲ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ ਤੇ ਉਸ ਨੂੰ ਪ੍ਰਾਈਵੇਟ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਉਹ ਦਮ ਤੋੜ ਗਿਆ। ਇਸ ਸਬੰਧੀ ਸਹਾਇਕ ਥਾਣੇਦਾਰ ਦੀਪਕ ਸ਼ਰਮਾ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।