ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਸੁਖਬੀਰ ਦੇ ਐਲਾਨ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਹਮਲਾ
Saturday, Jul 10, 2021 - 10:37 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਕਿਸਾਨੀ ਅੰਦੋਲਨ ’ਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਕੀਤੇ ਐਲਾਨ ਤੋਂ ਬਾਅਦ ਅੱਜ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸੱਚਾਈ ਤੋਂ ਜਾਣੂੰ ਹਨ। ਸੁਖਬੀਰ ਬਾਦਲ ਦੁਬਾਰਾ ਸੱਤਾ ’ਚ ਆਉਣ ਲਈ ਸਿਰਫ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਾ ਐਲਾਨ ਪੰਜਾਬ ਸਰਕਾਰ ਪਹਿਲਾਂ ਹੀ ਕਰ ਚੁਕੀ ਹੈ। ਰਾਜਾ ਵੜਿੰਗ ਨੇ ਦੋਸ਼ ਲਾਉਂਦਿਆ ਕਿਹਾ ਕਿ ਜਿਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਕਾਨੂੰਨਾਂ ’ਤੇ ਹਰਸਿਮਰਤ ਕੌਰ ਬਾਦਲ ਨੇ ਕਥਿਤ ਤੌਰ ’ਤੇ ਦਸਤਖਤ ਕੀਤੇ ਹਨ।
ਇਹ ਵੀ ਪੜ੍ਹੋ : 6 ਸਿੱਖ ਰੈਜ਼ੀਮੈਂਟ ’ਚ ਭਰਤੀ ਲਹਿਰਾਗਾਗਾ ਦੇ ਕੁਲਵਿੰਦਰ ’ਤੇ ਅਣਮਨੁੱਖੀ ਤਸ਼ੱਦਦ, ਵਾਇਰਲ ਤਸਵੀਰਾਂ ਨੇ ਉਡਾਏ ਹੋਸ਼
ਰਾਜਾ ਵੜਿੰਗ ਨੇ ਕਿਹਾ ਕਿਸਾਨ ਜਾਣਦੇ ਹਨ ਕਿ ਉਨ੍ਹਾਂ ਦੇ ਮੌਤ ਦੇ ਵਾਰੰਟਾਂ ’ਤੇ ਇਨ੍ਹਾਂ ਨੇ ਦਸਤਖ਼ਤ ਕੀਤੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਅੱਜ ਵੀ ਇਨ੍ਹਾਂ ’ਤੇ ਮਿਹਰਬਾਨ ਹੈ। ਅੱਜ ਵੀ ਹਰਸਿਮਰਤ ਕੌਰ ਬਾਦਲ ਕੋਲ ਕੈਬਨਿਟ ਰੈਂਕ ਵਾਲਾ ਘਰ ਦਿੱਲੀ ਵਿਚ ਹੈ। ਅੱਜ ਵੀ ਸੈਂਟਰ ਸਕਿਓਰਿਟੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਹੁਣ ਲੋਕ ਸਭ ਜਾਣਦੇ ਹਨ ਕਿ ਸਿਰਫ ਸੱਤਾ ਪ੍ਰਾਪਤੀ ਲਈ ਝੂਠ ਬੋਲੇ ਜਾ ਰਹੇ। ਉਨ੍ਹਾਂ ਦੋਸ਼ ਵੀ ਲਾਇਆ ਕਿ ਗਿੱਦੜਬਾਹਾ ਹਲਕੇ ਦਾ ਇਕ ਅਕਾਲੀ ਦਲ ਨਾਲ ਸਬੰਧਿਤ ਵਰਕਰ ਜਦੋਂ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਇਆ ਤਾਂ ਇਨ੍ਹਾਂ ਉਸ ਦੇ ਪਰਿਵਾਰ ਦੀ ਸਾਰ ਨਹੀਂ ਲਈ ਜਦਕਿ ਉਨ੍ਹਾਂ ਸਰਕਾਰੀ ਸਹਾਇਤਾ ਤੋਂ ਇਲਾਵਾ ਆਪਣੀ ਤਨਖਾਹ ’ਚੋਂ ਵੀ ਉਸ ਪਰਿਵਾਰ ਦੀ ਮਦਦ ਕੀਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਜਪਾ ਨੇ ਅਨਿਲ ਜੋਸ਼ੀ ਨੂੰ 6 ਸਾਲਾਂ ਲਈ ਪਾਰਟੀ ’ਚੋਂ ਕੱਢਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?