ਹੁਣ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੀ ਨਿੱਤਰੀ ਕਿਸਾਨਾਂ ਦੇ ਹੱਕ ’ਚ

Tuesday, Dec 29, 2020 - 03:31 PM (IST)

ਹੁਣ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੀ ਨਿੱਤਰੀ ਕਿਸਾਨਾਂ ਦੇ ਹੱਕ ’ਚ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਸੁਣ ਕੇ ਜਲਦ ਤੋਂ ਜਲਦ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਰਾਗੀ ਸਭਾ ਦੇ ਸਰਗਰਮ ਮੈਂਬਰ ਅਤੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ।  ਭਾਈ ਗੁਰਦੇਵ ਸਿੰਘ ਨੇ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ’ਚ ਕਿਸਾਨ ਪੂਰੀ ਤਰ੍ਹਾਂ ਦ੍ਰਿੜ ਨਿਸ਼ਚਾ ਕਰ ਚੁੱਕੇ ਹਨ ਕਿ ਉਹ ਖੇਤੀ ਵਿਰੋਧੀ ਕਾਨੂੰਨ ਵਾਪਸ ਕਰਵਾ ਕੇ ਹੀ ਵਾਪਸ ਆਉਣਗੇ। ਇਸ ਵਾਸਤੇ ਚਾਹੇ ਕਿਸਾਨਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ। ਇਸ ਮੌਕੇ ਉਨ੍ਹਾਂ ਇਸ ਅੰਦੋਲਨ ’ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਮੋਰਚੇ ’ਚ ਬੈਠੇ ਇਕ ਹੋਰ ਕਿਸਾਨ ਦੀ ਹੋਈ ਮੌਤ

PunjabKesari

ਉਨ੍ਹਾਂ ਹੋਰ ਕਿਹਾ ਕਿ ਇਸ ਬਾਰੇ ਕਹਿਣਾ ਮੁਸ਼ਕਲ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮੋਰਚਾ ਕਿੰਨਾ ਜ਼ਿਆਦਾ ਲੰਮਾ ਚਲਦਾ ਹੈ ਅਤੇ ਕਿਸ ਪਾਸੇ ਵੱਲ ਜਾਂਦਾ ਹੈ ਪਰ ਮੋਦੀ ਸਰਕਾਰ ਨੂੰ ਆਉਣ ਵਾਲੇ ਹਾਲਾਤਾਂ ਨੂੰ ਭਾਂਪਦਿਆਂ ਹੋਇਆ ਜਲਦ ਤੋਂ ਜਲਦ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਹੋਰ ਕਿਹਾ ਕਿ ਦੇਸ਼ ਦਾ ਰਾਜਾ ਦੇਸ਼ ਦੀ ਭਲਾਈ ਵਾਸਤੇ ਨਾ ਕੇ ਜਨਤਾ ਨੂੰ ਦੁਖੀ ਕਰਨ ਵਾਸਤੇ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ’ਚੋਂ ਗੁਜ਼ਰ ਰਿਹਾ ਕਿਸਾਨ ਆਪਣਾ ਘਰ ਬਾਹਰ, ਕੰਮਕਾਰ ਛੱਡ ਕੇ ਹੱਡ ਚੀਰਵੀਂ ਕੜਾਕੇ ਦੀ ਸਰਦੀ ’ਚ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ, ਜੇਕਰ ਸਰਕਾਰ ਨੇ ਇਹ ਕਾਨੂੰਨ ਵਾਪਸ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਕਿਸਾਨ ਅੰਦੋਲਨ ਹੋਰ ਤਿੱਖਾ ਹੋਵੇਗਾ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਹ ਜਨਤਾ ਵਿੱਚ ਹੋਰ ਜ਼ਿਆਦਾ ਵਧੇਗਾ।

ਇਹ ਵੀ ਪੜ੍ਹੋ: ਮੁੱਦਕੀ ਦੇ ਨਿਸ਼ਾਨ ਸਿੰਘ ਨੇ ਮਲੇਸ਼ੀਆ ’ਚ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ

ਉਨ੍ਹਾਂ ਇਸ ਮੌਕੇ ਗੁਰੂ ਚਰਨਾਂ ਵਿਚ ਕਿਸਾਨਾਂ ਦੀ ਸਫ਼ਲਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਵੀ ਕੀਤੀ ਅਤੇ ਨੌਜਵਾਨਾਂ ਨੂੰ ਇਸ ਕਿਸਾਨ ਅੰਦੋਲਨ ’ਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਮੌਕੇ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਲੋਂ ਵੀ ਇਹ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਜਦੋਂ ਤਕ ਮੋਦੀ ਸਰਕਾਰ  ਨਹÄ ਲੈ ਲੈਂਦੀ।  


author

Shyna

Content Editor

Related News