ਕਣਕ ਦੀ ਖਰੀਦ ਨੇ ਇਸ ਸਾਲ ਤੋੜਿਆ 15 ਸਾਲਾਂ ਦਾ ਰਿਕਾਰਡ, ਭੁਗਤਾਨ ਦਰ ਵੀ ਸਿਖਰ ’ਤੇ

04/15/2022 8:17:47 AM

ਚੰਡੀਗੜ੍ਹ (ਸ਼ਰਮਾ)- ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿਚ ਕਣਕ ਦੀ ਆਮਦ ਵਧਣ ਦੇ ਨਾਲ ਖਰੀਦ ਏਜੰਸੀਆਂ ਨੇ ਰਾਜ ਵਿਚ ਅਨਾਜ ਦੀ ਖਰੀਦ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ 13 ਅਪ੍ਰੈਲ ਨੂੰ ਕਣਕ ਦੀ ਕੁੱਲ ਖਰੀਦ 17 ਲੱਖ ਟਨ ਤੱਕ ਪਹੁੰਚ ਗਈ ਹੈ, ਜੋ ਪਿਛਲੇ ਪੰਦਰਾਂ ਸਾਲਾਂ ਵਿਚ ਅੱਜ ਦੀ ਤਰੀਖ਼ ਨਾਲੋਂ ਸਭ ਤੋਂ ਵੱਧ ਖਰੀਦ ਹੈ। 

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ 828 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ’ਤੇ ਕਰ ਦਿੱਤੀ ਹੈ, ਜੋ ਹੁਣ ਤਕ ਇਸ ਤਰੀਕ ਤੱਕ ਕੀਤੀ ਸਭ ਤੋਂ ਵੱਧ ਅਦਾਇਗੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ 871 ਕਰੋੜ ਰੁਪਏ ਦੇ ਵਾਧੂ ਭੁਗਤਾਨ ਵੀ ਕਲੀਅਰ ਕਰ ਦਿੱਤੇ ਗਏ ਹਨ ਅਤੇ ਸ਼ਨੀਵਾਰ ਨੂੰ ਬੈਂਕਾਂ ਦੇ ਮੁੜ ਖੁੱਲ੍ਹਦੇ ਹੀ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਕਰ ਦਿੱਤੀ ਜਾਵੇਗੀ। 14 ਤੋਂ 15 ਅਪ੍ਰੈਲ ਨੂੰ ਬੈਂਕ ਛੁੱਟੀਆਂ ਦੇ ਨਤੀਜੇ ਵਜੋਂ ਕੋਈ ਭੁਗਤਾਨ ਸੰਭਵ ਨਹੀਂ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਖਰੀਦ ਦੀ ਰਫ਼ਤਾਰ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸੀਜਨ ਵਿਚ 13 ਅਪ੍ਰੈਲ ਨੂੰ ਇੱਕ ਦਿਨ ਵਿਚ ਸਭ ਤੋਂ ਵੱਧ 4.7 ਲੱਖ ਟਨ ਦੀ ਖਰੀਦ ਹੋਈ ਹੈ। ਅਣਵਿਕੀ ਕਣਕ ਦੀ ਕੁਲ ਮਾਤਰਾ ਇਕ ਦਿਨ ਦੀ ਆਮਦ ਨਾਲੋਂ ਬਹੁਤ ਘੱਟ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਖਰੀਦ ਕਿਸ ਕੁਸ਼ਲਤਾ ਨਾਲ ਹੋ ਰਹੀ ਹੈ। ਕਣਕ ਦੀ ਵਧਦੀ ਵਿਸ਼ਵਵਿਆਪੀ ਮੰਗ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਤਕ 1 ਲੱਖ ਟਨ ਕਣਕ ਦੀ ਰਿਕਾਰਡ ਨਿੱਜੀ ਖਰੀਦ ਪਹਿਲਾਂ ਹੀ ਹੋ ਚੁੱਕੀ ਹੈ, ਜੋ ਪਿਛਲੇ ਸਾਲਾਂ ਦੀ ਇਸੇ ਮਿਤੀ ’ਤੇ ਖਰੀਦ ਨਾਲੋਂ ਕਿਤੇ ਜ਼ਿਆਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਹਰ ਗੁਜਰਦੇ ਦਿਨ ਦੇ ਨਾਲ ਨਿੱਜੀ ਖਰੀਦਦਾਰੀ ਵਧ ਰਹੀ ਹੈ। ਇਨ੍ਹਾਂ ਰਿਕਾਰਡਤੋੜ ਅੰਕੜਿਆਂ ਨੂੰ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਵਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।       

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ

 

rajwinder kaur

This news is Content Editor rajwinder kaur