ਸਰਕਾਰੀ ਰੋਕਾਂ ਦੇ ਬਾਵਜੂਦ ਕਿਸਾਨਾਂ ਵੱਲੋਂ ਲਗਾਈ ਜਾ ਰਹੀ ਨਾੜ ਦੀ ਰਹਿੰਦ ਖੂੰਹਦ ਨੂੰ ਅੱਗ

Wednesday, Apr 27, 2022 - 03:00 PM (IST)

ਸਰਕਾਰੀ ਰੋਕਾਂ ਦੇ ਬਾਵਜੂਦ ਕਿਸਾਨਾਂ ਵੱਲੋਂ ਲਗਾਈ ਜਾ ਰਹੀ ਨਾੜ ਦੀ ਰਹਿੰਦ ਖੂੰਹਦ ਨੂੰ ਅੱਗ

ਅਮਰਕੋਟ (ਧਿਆਣਾ) - ਪ੍ਰਸ਼ਾਸਨ ਵੱਲੋਂ ਨਾੜ ਨੂੰ ਅੱਗ ਲਾਉਣ ਦੀ ਸਖ਼ਤ ਮਨਾਹੀ ਕੀਤੀ ਗਈ ਹੈ। ਇਸ ਦੇ ਬਾਵਜੂਦ ਕਿਸਾਨਾਂ ਵੱਲੋਂ ਨਾੜ ਨੂੰ ਅੱਗ ਲਗਾਈ ਜਾ ਰਹੀ ਹੈ। ਨਾੜ ਦੀ ਰਹਿੰਦ ਖੂੰਹਦ ਦਾ ਸਥਾਈ ਹੱਲ ਨਾ ਹੋਣ ਅਤੇ ਕਿਸਾਨਾਂ ਵਿੱਚ ਜਾਗਰੂਕਤਾ ਦੀ ਘਾਟ ਕਾਰਨ ਕਿਸਾਨਾਂ ਵੱਲੋਂ ਤੂੜੀ  ਬਣਾਉਣ ਤੋਂ ਬਾਅਦ ਅੱਗ ਲਗਾ ਕੇ ਰਹਿੰਦ ਖੂੰਹਦ ਨੂੰ ਸਾੜਿਆ ਜਾ ਰਿਹਾ ਹੈ। ਇਸ ਨਾਲ ਜਿਥੇ ਧਰਤੀ ਦੀ ਉਪਜਾਊ ਸ਼ਕਤੀ ’ਤੇ ਅਸਰ ਪੈਂਦਾ ਹੈ, ਉੱਥੇ ਹੀ ਫ਼ਸਲਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। 

ਜ਼ਿਕਰਯੋਗ ਹੈ ਕਿ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਨਾਲ ਜਿੱਥੇ ਹਵਾ ਪ੍ਰਦੂਸ਼ਣ ਵਿਚ ਬੇਤਹਾਸ਼ਾ ਵਾਧਾ ਹੁੰਦਾ ਹੈ, ਉੱਥੇ ਇਸ ਧੂੰਏ ਨਾਲ ਕਈ ਸੜਕ ਹਾਦਸੇ ਵੀ ਹੋ ਜਾਂਦੇ ਹਨ। ਪ੍ਰਸ਼ਾਸਨ ਵੱਲੋਂ ਇਸ ’ਤੇ ਕਿਸੇ ਪ੍ਰਕਾਰ ਦੀ ਸਖ਼ਤੀ ਨਾ ਕੀਤੇ ਜਾਣ ਕਾਰਨ ਕਿਸਾਨ ਬੇਖੌਫ ਹੋ ਕੇ ਨਾੜ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ। ਪ੍ਰਸ਼ਾਸਨ ਅਤੇ ਸਬੰਧਤ ਮਹਿਕਮਾ ਇਸ ਪਾਸਿਓਂ ਅੱਖਾਂ ਬੰਦ ਕਰ ਕੁੰਭਕਰਨੀ ਨੀਂਦ ਸੁੱਤਾ ਪਿਆ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ।


author

rajwinder kaur

Content Editor

Related News