ਮਾਛੀਵਾੜਾ ''ਚ ਕਿਸਾਨਾਂ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ''ਲੋਹੜੀ''

01/13/2021 3:13:49 PM

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਸਾਹਿਬ ਨੇੜੇ ਕੁਹਾੜਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਮੋਦੀ ਸਰਕਾਰ ਦੇ ਕਾਲੇ ਕਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹ ਦਿੱਲੀ ਬਾਰਡਰ ਤੋਂ ਬੀਤੇ ਦਿਨ ਵਾਪਸ ਪਰਤੇ ਹਨ।

ਉਨ੍ਹਾਂ ਕਿਹਾ ਕਿ ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਲੋਹੜੀ ਮੌਕੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਹੋਰ ਲੋਕਾਂ ਨੇ ਲੋਹੜੀ ਮੌਕੇ ਅੱਜ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਬਣਾਈ ਕਮੇਟੀ ਮਨਜ਼ੂਰ ਨਹੀਂ ਹੈ ਕਿਉਂਕਿ ਕਮੇਟੀ ਮੈਂਬਰ ਪਹਿਲਾਂ ਹੀ ਕਾਲੇ ਕਾਨੂੰਨਾਂ ਦੇ ਹੱਕ 'ਚ ਲਿਖ ਕੇ ਦੇ ਚੁੱਕੇ ਹਨ, ਇਸ ਲਈ ਕਿਸਾਨ ਇਸ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ।


Babita

Content Editor

Related News