10 ਮਾਰਚ ਨੂੰ ਲੈ ਕੇ ਪੰਜਾਬ ''ਚ ਹੋ ਗਿਆ ਵੱਡਾ ਐਲਾਨ, ਵਧ ਗਈ ਹਲਚਲ

Thursday, Feb 27, 2025 - 07:50 PM (IST)

10 ਮਾਰਚ ਨੂੰ ਲੈ ਕੇ ਪੰਜਾਬ ''ਚ ਹੋ ਗਿਆ ਵੱਡਾ ਐਲਾਨ, ਵਧ ਗਈ ਹਲਚਲ

ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 28 ਫਰਵਰੀ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਸਮੇਤ ਹੋਰਨਾਂ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ਦੀ ਏ. ਡੀ. ਸੀ ਸਮੇਤ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਨੈਸ਼ਨਲ ਹਾਈਵੇਅ ਵਿੱਚ ਹੋਈਆਂ ਗੜਬੜੀਆਂ ਅਤੇ ਕਿਸਾਨਾਂ ਦੀ ਅਕਵਾਈਰ ਕੀਤੀ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ 10 ਮਾਰਚ ਨੂੰ ਲੈ ਕੇ ਵੱਡਾ ਐਲਾਨ ਵੀ ਕੀਤਾ ਹੈ। 

ਇਹ ਵੀ ਪੜ੍ਹੋ : ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ, ਪੜ੍ਹੋ ਪੂਰੀ ਲਿਸਟ

PunjabKesari

ਇਸ ਮੌਕੇ ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ, ਜਿਨ੍ਹਾਂ ਵਿੱਚ ਨੈਸ਼ਨਲ ਹਾਈਵੇਅ ਵਿੱਚ ਹੋਈਆਂ ਗੜਬੜੀਆਂ ਅਤੇ ਕਿਸਾਨਾਂ ਦੀ ਅਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਦੇ ਚੱਲਦੇ ਅੱਜ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀ 3  ਮਾਰਚ ਨੂੰ ਦੋਬਾਰਾ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਆਉਣ ਵਾਲੀ 10 ਮਾਰਚ ਨੂੰ ਰੇਲ ਦਾ ਚੱਕਾ ਜਾਮ ਕੀਤਾ ਜਾਵੇਗਾ।  

ਇਹ ਵੀ ਪੜ੍ਹੋ : ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 2 DC ਸਣੇ 5 IAS ਤੇ 1 PCS ਦਾ ਤਬਾਦਲਾ

ਇਸ ਮੌਕੇ ਏ. ਡੀ. ਸੀ. ਜਰਨਲ ਜੋਤੀ ਬਾਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਦੇ ਨਾਲ ਇਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਇਕ ਮਾਰਚ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦੋਬਾਰਾ ਮੀਟਿੰਗ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਡਿਪਟੀ ਕਮਿਸ਼ਨਰ ਜ਼ਰੂਰੀ ਕੰਮ ਕਰਕੇ ਚੰਡੀਗੜ੍ਹ ਹਨ, ਜਿਸ ਦੇ ਚਲਦੇ ਸੋਮਵਾਰ ਤੱਕ ਉਹ ਪਹੁੰਚ ਜਾਣਗੇ। ਜਿਸ ਤੋਂ ਬਾਅਦ ਕਿਸਾਨ ਆਗੂਆਂ ਦੀ ਮੀਟਿੰਗ ਉਨ੍ਹਾਂ ਦੇ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪ੍ਰਸ਼ਾਸਨਿਕ ਅਧਿਕਾਰੀ ਪੁਲਸ ਅਧਿਕਾਰੀ ਸਾਰੇ ਇਥੇ ਮੌਜੂਦ ਸਨ ਉਨ੍ਹਾਂ ਦੇ ਵਿੱਚ ਬੈਠ ਕੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਕਾਰ ਹਾਦਸੇ ਮਗਰੋਂ ਧਮਾਕਾ ! ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News