ਦਿੱਲੀ ਦੀਆਂ ਬਰੂਹਾਂ ''ਤੇ ਮੁੜ ਡਟੇ ਕਿਸਾਨ, ਭਾਜਪਾ ਦੇ ਸਿੱਖ ਆਗੂ ਤਾਲਮੇਲ ਕਾਇਮ ਕਰਨ ''ਚ ਰਹੇ ਨਾਕਾਮ

Wednesday, Feb 14, 2024 - 07:01 PM (IST)

ਦਿੱਲੀ ਦੀਆਂ ਬਰੂਹਾਂ ''ਤੇ ਮੁੜ ਡਟੇ ਕਿਸਾਨ, ਭਾਜਪਾ ਦੇ ਸਿੱਖ ਆਗੂ ਤਾਲਮੇਲ ਕਾਇਮ ਕਰਨ ''ਚ ਰਹੇ ਨਾਕਾਮ

ਜਲੰਧਰ (ਵਿਸ਼ੇਸ਼)- ਦੋ ਸਾਲ ਪਹਿਲਾਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਝੁਕਣ ਲਈ ਮਜਬੂਰ ਕਰਨ ਵਾਲੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇਕ ਵਾਰ ਫਿਰ ਵੱਡਾ ਅੰਦੋਲਨ ਕਰ ਰਹੇ ਹਨ। ਪਿਛਲੀ ਵਾਰ ਦੀ ਤਰ੍ਹਾਂ ਪੰਜਾਬ ਦੀ ਭਾਜਪਾ ਇਕਾਈ ਕਿਸਾਨਾਂ ਨਾਲ ਇਕ ਵਾਰ ਫਿਰ ਤਾਲਮੇਲ ਕਰਨ 'ਚ ਨਾਕਾਮ ਸਾਬਤ ਹੋਈ ਹੈ।  ਪਿਛਲੀ ਵਾਰ ਅਗਸਤ 2020 ਤੋਂ ਲੈ ਕੇ ਦਸੰਬਰ 2021 ਦਰਮਿਆਨ ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਦਿੱਤਾ ਸੀ ਅਤੇ ਇਸ ਦੀ ਭਰਪਾਈ ਕਰਨ ਲਈ ਭਾਜਪਾ ਨੇ ਪੰਜਾਬ ਵਿੱਚ ਸਿੱਖ ਚਿਹਰਿਆਂ ਨੂੰ ਤਰਜੀਹ ਦੇਣ ਦੀ ਰਾਜਨੀਤੀ ਕੀਤੀ ਸੀ ਪਰ ਪੰਜਾਬ ਵਿੱਚ ਭਾਜਪਾ ਪ੍ਰਧਾਨ ਖ਼ੁਦ ਕਿਸਾਨ ਹੋਣ ਦੇ ਬਾਵਜੂਦ ਕਿਸਾਨਾਂ ਦੇ ਅੰਦਰ ਚੱਲ ਰਹੀ ਵੱਡੇ ਅੰਦੋਲਨ ਦੀ ਤਿਆਰੀ ਨੂੰ ਸਮਝਣ ਵਿੱਚ ਅਸਫ਼ਲ ਰਹੇ।

40 ਫ਼ੀਸਦੀ ਅਫ਼ਸਰ ਸਿੱਖ, ਜ਼ਮੀਨ 'ਤੇ ਜ਼ੀਰੋ ਕੁਨੈਕਸ਼ਨ
ਇਸ ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਦੋਂ ਆਪਣੀ ਟੀਮ ਦਾ ਐਲਾਨ ਕੀਤਾ ਤਾਂ ਇਸ ਟੀਮ ਵਿੱਚ 45 ਫ਼ੀਸਦੀ ਅਹੁਦੇ ਸਿੱਖ ਆਗੂਆਂ ਨੂੰ ਦਿੱਤੇ ਗਏ। ਪੰਜਾਬ ਵਿੱਚ ਕਿਸਾਨਾਂ ਨਾਲ ਜੁੜਨ ਲਈ ਜਾਟ ਆਗੂ ਅਤੇ ਕਿਸਾਨ ਸੁਨੀਲ ਜਾਖੜ ਨੂੰ ਪੰਜਾਬ ਵਿੱਚ ਭਾਜਪਾ ਦੀ ਕਮਾਨ ਸੌਂਪੀ ਗਈ ਅਤੇ ਜਦੋਂ ਜਾਖੜ ਨੇ ਆਪਣੀ ਟੀਮ ਦਾ ਐਲਾਨ ਕੀਤਾ ਤਾਂ ਉਸ ਵਿੱਚ 40 ਫ਼ੀਸਦੀ ਸਿੱਖ ਚਿਹਰਿਆਂ ਨੂੰ ਸ਼ਾਮਲ ਕੀਤਾ। ਅੱਜ ਪੰਜਾਬ ਭਾਜਪਾ ਕੋਲ ਬਹੁਤ ਸਾਰੇ ਸਿੱਖ ਚਿਹਰੇ ਹਨ ਪਰ ਪਾਰਟੀ ਵਿੱਚ ਇੰਨੇ ਸਿੱਖ ਚਿਹਰੇ ਹੋਣ ਦੇ ਬਾਵਜੂਦ ਭਾਜਪਾ ਦੇ ਕਿਸੇ ਵੀ ਸਿੱਖ ਆਗੂ ਦਾ ਜ਼ਮੀਨੀ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਜਾ ਰਹੇ ਹੋ ਦਿੱਲੀ ਤਾਂ ਪੜ੍ਹੋ ਅਹਿਮ ਖ਼ਬਰ, ਰਸਤੇ ਡਾਇਵਰਟ, ਇਨ੍ਹਾਂ ਰੂਟਾਂ ਤੋਂ ਨਿਕਲ ਸਕਦੀ ਹੈ ਗੱਡੀ

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਸਿਹਰਾ ਲੈਣ 'ਚ ਅਸਫ਼ਲ 
ਕੇਂਦਰ ਸਰਕਾਰ ਵੱਲੋਂ 2020 ਵਿੱਚ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ 9 ਅਗਸਤ 2020 ਨੂੰ ਪਹਿਲਾ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਇਹ ਅੰਦੋਲਨ 16 ਮਹੀਨਿਆਂ ਤੱਕ ਚੱਲਿਆ ਅਤੇ 11 ਦਸੰਬਰ 2021 ਨੂੰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਖ਼ਤਮ ਹੋਇਆ। ਪੰਜਾਬ ਦੇ ਭਾਜਪਾ ਆਗੂਆਂ ਨੇ ਇਨ੍ਹਾਂ ਅੰਦੋਲਨਾਂ ਨੂੰ ਰੱਦ ਕਰਵਾਉਣ ਦਾ ਸਿਹਰਾ ਲੈਣ ਲਈ ਨਾ ਤਾਂ ਕੋਈ ਪ੍ਰਚਾਰ ਮੁਹਿੰਮ ਚਲਾਈ ਅਤੇ ਨਾ ਹੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਹ ਅਹਿਸਾਸ ਕਰਵਾਇਆ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਝੁਕਣ ਦਾ ਫ਼ੈਸਲਾ ਕੀਤਾ ਹੈ।  ਇੰਨਾ ਹੀ ਨਹੀਂ ਪੰਜਾਬ ਦੇ ਭਾਜਪਾ ਆਗੂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵੀ ਕਿਸਾਨਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਨਾਕਾਮ ਰਹੇ ਹਨ। ਪੰਜਾਬ ਵਿੱਚ ਨਾ ਤਾਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਪਿੰਡਾਂ ਦਾ ਦੌਰਾ ਕਰਕੇ ਚੌਪਾਲ ਵਿਖੇ ਕਿਸਾਨਾਂ ਨਾਲ ਕੋਈ ਗੱਲਬਾਤ ਕੀਤੀ ਅਤੇ ਨਾ ਹੀ ਕਿਸੇ ਹੋਰ ਪਾਰਟੀ ਆਗੂ ਨੇ ਕਿਸਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਕੋਈ ਕਦਮ ਚੁੱਕਿਆ।

PunjabKesari

ਸੁਰੱਖਿਆ ਹਾਸਲ ਕਰਨ ਲਈ ਭਾਜਪਾ 'ਚ ਆਏ ਸਿੱਖ ਨੇਤਾ
ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਪੰਜਾਬ ਦੀ ਸਿਆਸਤ ਨੂੰ ਸਮਝ ਨਹੀਂ ਪਾ ਰਹੀ ਹੈ ਅਤੇ ਅਜਿਹੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦਾ ਜ਼ਮੀਨੀ ਆਧਾਰ ਨਹੀਂ ਹੈ। ਕੇਂਦਰੀ ਲੀਡਰਸ਼ਿਪ ਉਨ੍ਹਾਂ ਨੂੰ ਸਿਰਫ਼ ਇਸ ਲਈ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ ਕਿਉਂਕਿ ਉਹ ਇਕ ਸਿੱਖ ਚਿਹਰਾ ਹੈ, ਜਦਕਿ ਵੋਟ ਰਾਜਨੀਤੀ ਦੇ ਲਿਹਾਜ਼ ਨਾਲ ਇਹ ਚਿਹਰੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕੰਮ ਨਹੀਂ ਆਏ। ਇਨ੍ਹਾਂ ਵਿੱਚੋਂ ਬਹੁਤੇ ਆਗੂ ਆਪਣੀ ਸੁਰੱਖਿਆ ਲੈਣ ਲਈ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਾਂ ਇਹ ਆਗੂ ਕਿਸੇ ਨਾ ਕਿਸੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ: ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਮਾਨਸਾ-ਹਰਿਆਣਾ ਬਾਰਡਰ ਸੀਲ, ਲਗਾਇਆ ਚਿਤਾਵਨੀ ਭਰਿਆ ਬੋਰਡ

ਕਿਸਾਨ ਅੰਦੋਲਨ ਨਾਲ ਚਿੰਤਾਂ 'ਚ ਵਪਾਰੀ, ਭਾਜਪਾ ਦੇ ਮੁੱਖ ਵੋਟਰਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਡਰ
ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਵਪਾਰੀਆਂ ਨੂੰ ਇਕ ਵਾਰ ਫਿਰ ਭਾਰੀ ਨੁਕਸਾਨ ਹੋਣ ਦਾ ਡਰ ਸਤਾ ਰਿਹਾ ਹੈ। ਪਿਛਲੀ ਵਾਰ ਜਦੋਂ ਕਿਸਾਨ ਅੰਦੋਲਨ ਹੋਇਆ ਸੀ ਤਾਂ ਇਕੱਲੇ ਲੁਧਿਆਣਾ ਵਿੱਚ 16 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਵਪਾਰਕ ਨੁਕਸਾਨ ਹੋਇਆ ਸੀ ਅਤੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਵੀ ਇਸ ਅੰਦੋਲਨ ਨਾਲ ਆਰਥਿਕ ਤੌਰ 'ਤੇ ਪ੍ਰਭਾਵਿਤ ਹੋਏ ਸਨ। ਹੁਣ ਇਕ ਵਾਰ ਫਿਰ ਕਿਸਾਨ ਅੰਦੋਲਨ ਨੇ ਉੱਤਰੀ ਭਾਰਤ ਦੇ ਇਨ੍ਹਾਂ ਰਾਜਾਂ ਵਿੱਚ ਵਪਾਰੀਆਂ ਨੂੰ ਚਿੰਤਾ ਸਤਾਉਣੀ ਸ਼ੁਰੂ ਕਰ ਦਿੱਤੀ ਹੈ। 
ਇਹ ਵਰਗ ਭਾਜਪਾ ਦਾ ਕੋਰ ਵੋਟਰ ਹੈ ਅਤੇ ਜੇਕਰ ਕਿਸਾਨ ਅੰਦੋਲਨ ਇਕ ਵਾਰ ਫਿਰ ਤੇਜ਼ ਹੁੰਦਾ ਹੈ ਤਾਂ ਭਾਜਪਾ ਦੇ ਇਸ ਕੋਰ ਵੋਟਰ ਦਾ ਵੱਡਾ ਨੁਕਸਾਨ ਹੋਵੇਗਾ। ਭਾਜਪਾ ਆਪਣੇ ਕੋਰ ਵੋਟਰਾਂ ਤੋਂ ਇਲਾਵਾ ਸਿੱਖ ਆਗੂਆਂ ਦੀ ਮਦਦ ਨਾਲ ਪਿੰਡਾਂ ਦੇ ਵੋਟਰਾਂ ਨੂੰ ਵੀ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਜਿਸ ਤਰ੍ਹਾਂ ਪੰਜਾਬ ਦੀ ਭਾਜਪਾ ਦੀ ਲੀਡਰਸ਼ਿਪ ਇਸ ਲਹਿਰ ਦੀ ਤਿਆਰੀ ਨੂੰ ਸਮਝਣ 'ਚ ਨਾਕਾਮ ਰਹੀ ਹੈ, ਉਸ ਨਾਲ ਪਾਰਟੀ ਦੇ ਕੋਰ ਵੋਟਰ ਨੂੰ ਵੀ ਭਾਰੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ। 

ਇਹ ਵੀ ਪੜ੍ਹੋ: ਹਾਈਟੈੱਕ ਹੋਏ ਨਸ਼ਾ ਸਮੱਗਲਰ, ਵ੍ਹਟਸਐੱਪ ਜ਼ਰੀਏ ਸ਼ੁਰੂ ਕੀਤੀ ਡੀਲਿੰਗ, ਇੰਝ ਹੁੰਦੈ ਰੇਟ ਤੇਅ ਤੇ ਗੰਦਾ ਧੰਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News