ਅਸ਼ਵਨੀ ਸ਼ਰਮਾ ਵੱਲੋਂ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਦੀ ਕੇਂਦਰ ਨੂੰ ਗਲਤ ਰਿਪੋਰਟ ਦੇਣ ਨਾਲ ਸ਼ੁਰੂ ਹੋਇਆ ਕਿਸਾਨ ਅੰਦੋਲਨ :

Saturday, Jul 10, 2021 - 10:14 PM (IST)

ਸੁਜਾਨਪੁਰ(ਜੋਤੀ)- ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਸੀਨੀਅਰ ਭਾਜਪਾ ਨੇਤਾ ਰਾਜ ਕੁਮਾਰ ਗੁਪਤਾ ਦੀ ਰਿਹਾਇਸ਼ ’ਤੇ ਪ੍ਰੈੱਸ ਕਾਨਫੰਰਸ ਦੌਰਾਨ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ ਕਾਰਨ ਕੇਂਦਰ ਸਰਕਾਰ ਤੇ ਦੇਸ਼ ਦੀ ਕਿਰਕਿਰੀ ਪੂਰੇ ਵਿਸ਼ਵ ’ਚ ਹੋਈ, ਉਸ ਲਈ ਭਾਜਪਾ ਦੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹਨ, ਕਿਉਂਕਿ ਸੂਬਾ ਪ੍ਰਧਾਨ ਨੇ ਖੇਤੀ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਪੱਖ ਸਹੀਂ ਢੰਗ ਨਾਲ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਹੁੰਦਾ, ਤਾਂ ਅੱਜ ਦੇਸ਼ ’ਚ ਕਿਸਾਨ ਅੰਦੋਲਨ ਦੇਸ਼ੀ ਵਿਆਪੀ ਕਿਸਾਨ ਅੰਦੋਲਨ ਨਾ ਹੁੰਦਾ ਅਤੇ ਦੇਸ਼ ਦੇ ਇਹ ਹਾਲਾਤ ਨਾ ਹੁੰਦੇ।

ਇਹ ਵੀ ਪੜ੍ਹੋ- ਸਿਰਸਾ ਦੇ ਖ਼ਿਲਾਫ਼ ਲੁਕ-ਆਊਟ ਨੋਟਿਸ ਜਾਰੀ, ਵਿਦੇਸ਼ ਜਾਣ 'ਤੇ ਲੱਗੀ ਰੋਕ
ਜੋਸ਼ੀ ਨੇ ਕਿਹਾ ਕਿ ਅੱਜ ਕਿਸਾਨਾਂ ਦੇ ਗੁੱਸੇ ਕਾਰਨ ਆਏ ਦਿਨ ਭਾਜਪਾ ਨੇਤਾਵਾਂ ਅਤੇ ਵਰਕਰਾਂ ’ਤੇ ਹਮਲੇ ਹੋ ਰਹੇ ਹਨ, ਜਿਸ ਕਾਰਨ ਭਾਜਪਾ ਵਰਕਰਾਂ ਦਾ ਆਪਣੇ ਘਰਾਂ ਤੋਂ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ ਪਰ ਵਰਕਰਾਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਸੂਬਾ ਪ੍ਰਧਾਨ ਵੱਲੋਂ ਕਿਸੇ ਪ੍ਰਕਾਰ ਦੇ ਯਤਨ ਨਹੀਂ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਦੇ ਨਿਰਦੇਸ਼ਾਂ ’ਤੇ ਭੇਜੇ ਗਏ ਨੋਟਿਸ ਦੇ 2 ਦਿਨ ’ਚ ਮੰਗੇ ਗਏ ਜਵਾਬ ਸਬੰਧੀ ਉਨ੍ਹਾਂ ਨੇ ਪਾਰਟੀ ਨੂੰ ਆਪਣਾ ਜਵਾਬ ਭੇਜ ਦਿੱਤਾ ਹੈ ਕਿ ਮੈਨੂੰ ਨੋਟਿਸ ਜਾਰੀ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ, ਤੁਸੀਂ ਆਪਣੇ ਅਹੁਦੇ ਤੋਂ ਅਸਤੀਫਾ ਦਿਓ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਉੇੱਘੇ ਟਰਾਂਸਪੋਰਟਰ ਤਰਲੋਚਨ ਢਿੱਲੋਂ ਦਿੱਲੀ ਦੇ ਜਨਰਲ ਸਕੱਤਰ ਨਿਯੁਕਤ

ਦੂਜੇ ਪਾਸੇ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਭਾਜਪਾ ਦੇ ਸੀਨੀਅਰ ਨੇਤਾ ਅਤੇ ਕੌਂਸਲਰ ਰਾਜਕੁਮਾਰ ਗੁਪਤਾ ਨੇ ਅੱਜ ਮੰਤਰੀ ਅਨਿਲ ਜੋਸ਼ੀ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਸੁਜਾਨਪੁਰ ਹਲਕੇ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ।


Bharat Thapa

Content Editor

Related News