ਕਿਸਾਨਾਂ ਨੂੰ ਅਕਾਲੀ ਦਲ ਦੀ ਖੁੱਲ੍ਹੀ ਚਿੱਠੀ, ‘ਅਸੀਂ ਤਿਆਰ, ਤੁਸੀਂ ਤੈਅ ਕਰੋ ਸਮਾਂ ਤੇ ਸਥਾਨ’

Monday, Sep 06, 2021 - 09:47 PM (IST)

ਕਿਸਾਨਾਂ ਨੂੰ ਅਕਾਲੀ ਦਲ ਦੀ ਖੁੱਲ੍ਹੀ ਚਿੱਠੀ, ‘ਅਸੀਂ ਤਿਆਰ, ਤੁਸੀਂ ਤੈਅ ਕਰੋ ਸਮਾਂ ਤੇ ਸਥਾਨ’

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਸਾਨਾਂ ਨੂੰ ਖੁੱਲ੍ਹੀ ਚਿੱਠੀ ਲਿਖਦਿਆਂ ਗੱਲਬਾਤ ਦੀ ਸੱਦਾ ਦਿੱਤਾ ਹੈ। ਚਿੱਠੀ ਵਿਚ ਲਿਖਿਆ ਗਿਆ ਹੈ ਕਿ ਕਿਸਾਨ ਸਮਾਂ ’ਤੇ ਸਥਾਨ ਤੈਅ ਕਰ ਲੈਣ, ਅਕਾਲੀ ਦਲ ਜਵਾਬ ਦੇਣ ਲਈ ਪਹੁੰਚ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਅੰਦਰ ਭਰਾ ਮਾਰੂ ਜੰਗ ਕਰਵਾ ਕੇ ਖਾਨਾਜੰਗੀ ਪੈਦਾ ਕਰਕੇ ਗਵਰਨਰੀ ਰਾਜ ਲਾਗੂ ਕਰਨਾ ਚਾਹੁੰਦੀ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੇ ਹੱਕ ਵਿਚ ਨਹੀਂ ਹਾਂ।

ਇਹ ਵੀ ਪੜ੍ਹੋ : ਸਿਕੰਦਰ ਸਿੰਘ ਮਲੂਕਾ ਹੀ ਰਾਮਪੁਰਾ ਫੂਲ ਹਲਕੇ ਤੋਂ ਹੋਣਗੇ ਪਾਰਟੀ ਦੇ ਉਮੀਦਵਾਰ : ਬਾਦਲ

PunjabKesari

ਉਨ੍ਹਾਂ ਕਿਹਾ ਕਿ ਅਕਾਲੀ ਦਲ ਸਪੱਸ਼ਟ ਕਰਦਾ ਹੈ ਕਿ ਜੇਕਰ ਕਿਸਾਨ ਕਿਸੇ ਤਰ੍ਹਾਂ ਦੀ ਸਾਡੀ ਪਾਰਟੀ ਜਾਂ ਹੋਰ ਪਾਰਟੀ ਵਲੋਂ ਕਿਸਾਨਾਂ ਲਈ ਕੀਤੇ ਕੰਮਾਂ ਦਾ ਲੇਖਾ ਜੋਖਾ ਲੈਣਾ ਚਾਹੁੰਦੇ ਹਨ ਤਾਂ ਉਹ ਲੈ ਸਕਦੇ ਹਨ। ਕਿਸਾਨ ਸਮਾਂ ਅਤੇ ਸਥਾਨ ਨਿਸ਼ਚਿਤ ਕਰ ਲੈਣ ਅਸੀਂ ਜਵਾਬ ਦੇਣ ਲਈ ਪਹੁੰਚ ਜਾਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣ ਮੀਟਿੰਗਾਂ ਕਰਨਾ, ਚੋਣ ਰੈਲੀਆਂ ਕਰਨਾ, ਆਪਣੀ ਗੱਲ ਕਹਿਣੀ ਅਤੇ ਲੋਕਾਂ ਦੀ ਸੁਨਣੀ, ਲੋਕਾਂ ਵਿਚ ਜਾਣਾ ਸਾਡਾ ਜਮਹੂਰੀ ਹੱਕ ਹੈ। ਇਸ ਹੱਕ ਨੂੰ ਰੋਕਣਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਹੈ। ਅਸੀਂ ਕਿਸਾਨੀ ਸੰਘਰਸ਼ ਵਿਚ ਹਰ ਸੰਭਵ ਯੋਗਦਾਨ ਪਾਉਣ ਲਈ ਤਿਆਰ ਹਾਂ।

ਇਹ ਵੀ ਪੜ੍ਹੋ : ਮੋਗਾ ਲਾਠੀਚਾਰਜ ਤੋਂ ਬਾਅਦ ਸੁਖਬੀਰ ਨੇ 6 ਦਿਨਾਂ ਦੇ ਪ੍ਰੋਗਰਾਮ ਕੀਤੇ ਰੱਦ, ਕਿਸਾਨ ਮੋਰਚੇ ਨੂੰ ਕੀਤੀ ਇਹ ਅਪੀਲ

ਚੰਦੂਮਾਜਰਾ ਨੇ ਆਖਿਆ ਹੈ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਅਕਾਲੀ ਦਲ ਵਲੋਂ ਤਿੰਨ ਮੈਂਬਰੀ ਕੌਰ ਕਮੇਟੀ ਬਣਾਈ ਗਈ ਹੈ। ਜਿਸ ਵਿਚ ਉਹ (ਪ੍ਰੇਮ ਸਿੰਘ ਚੰਦੂਮਾਜਰਾ), ਬਲਵਿੰਦਰ ਸਿੰਘ ਭੂੰਦੜ ਅਤੇ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਚਾਹੁਣ ਤਾਂ ਇਸ ਕਮੇਟੀ ਨਾਲ ਵੀ ਗੱਲਬਾਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਐਲਾਨ

ਨੋਟ - ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਨੂੰ ਦਿੱਤੇ ਗੱਲਬਾਤ ਨੂੰ ਸੱਦੇ ਤੁਸੀਂ ਕਿਵੇਂ ਦੇਖਦੇ ਹੋ?


author

Gurminder Singh

Content Editor

Related News