ਚੱਬੇਵਾਲ 'ਚ ਧਰਨੇ ਦੌਰਾਨ ਅਕਾਲੀਆਂ ਤੇ ਕਿਸਾਨਾਂ ਵਿਚਾਲੇ ਖੜਕੀ (ਤਸਵੀਰਾਂ)

09/25/2020 6:23:37 PM

ਹੁਸ਼ਿਆਰਪੁਰ (ਅਮਰੀਕ ਕੁਮਾਰ) : ਅੱਜ ਅੱਡਾ ਚੱਬੇਵਾਲ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵੀ ਮੌਕੇ 'ਤੇ ਮੌਜੂਦ ਸਨ। ਧਰਨਾ ਸਥਾਨ 'ਤੇ ਪਹਿਲਾਂ ਤੋਂ ਤਾਇਨਾਤ ਭਾਰੀ ਪੁਲਸ ਫੋਰਸ ਵੱਲੋਂ ਸੂਝ-ਬੂਝ ਨਾਲ ਦੋਵਾਂ ਧਿਰਾਂ ਦੇ ਤਣਾਅ 'ਤੇ ਕਾਬੂ ਪਾਇਆ ਗਿਆ, ਜਿਸ ਨਾਲ ਸਥਿਤੀ ਮੌਕੇ 'ਤੇ ਹੀ ਕਾਬੂ ਹੋ ਗਈ। 

ਇਹ ਵੀ ਪੜ੍ਹੋ :  ਕੋਰੋਨਾ ਆਫ਼ਤ ਦੇ ਚੱਲਦੇ ਪੰਜਾਬ 'ਚ ਦਾਖ਼ਲ ਹੋਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਕ ਪਾਸੇ ਤਾਂ ਸ਼੍ਰੋਮਣੀ ਅਕਾਲੀ ਦਲ ਖੁਦ ਨੂੰ ਕਿਸਾਨ ਹਿਤੈਸ਼ੀ ਦੱਸਦਾ ਹੈ ਪਰ ਦੂਜੇ ਪਾਸੇ ਇਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਜਾ ਰਿਹਾ ਹੈ। ਉਧਰ ਭੜਕੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਹੋਰਨਾਂ ਆਗੂਆਂ ਨੇ ਪੁਲਸ ਨੂੰ ਬੇਨਤੀ ਕੀਤੀ ਕਿਸਾਨ ਜਥੇਬੰਦੀਆਂ ਨੇ ਇੱਥੋਂ ਹੋਰ ਜਗ੍ਹਾ 'ਤੇ ਬਦਲਿਆ ਜਾਵੇ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਦੋਹਾਂ ਧਿਰਾਂ ਨੂੰ ਬੜੀ ਸੂਝ ਨਾਲ ਸਮਝਾਉਂਦੇ ਹੋਏ ਟਕਰਾਅ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ :  ਖੇਤੀ ਬਿੱਲਾਂ ਦੇ ਵਿਰੋਧ 'ਚ ਖੁੱਲ੍ਹ ਕੇ ਨਿੱਤਰੇ ਨਵਜੋਤ ਸਿੱਧੂ, ਕੇਂਦਰ ਨੂੰ ਮਾਰਿਆ 'ਲਲਕਾਰਾ'

Gurminder Singh

This news is Content Editor Gurminder Singh