ਝੋਨੇ ਦੀ ਖਰੀਦ ਬੰਦ ਕਰਨ ਦੇ ਰੋਸ ਵਜੋਂ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਚੱਕਾ ਜਾਮ

Tuesday, Nov 10, 2026 - 03:51 PM (IST)

ਝੋਨੇ ਦੀ ਖਰੀਦ ਬੰਦ ਕਰਨ ਦੇ ਰੋਸ ਵਜੋਂ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਚੱਕਾ ਜਾਮ

ਖਰੜ (ਅਮਰਦੀਪ ਸਿੰਘ ਸੈਣੀ) : ਖਰੜ ਦੀ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਿੱਧੂਪੁਰ ਅਤੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਬੰਧਿਤ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਮੋਹਾਲੀ ਕੌਮੀ ਮਾਰਗ ’ਤੇ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਸੂਬਾ ਆਗੂ ਮੇਹਰ ਸਿੰਘ ਥੇੜੀ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾ ਅਤੇ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਰੁਲ੍ਹ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬਿਨਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸੂਚਿਤ ਕੀਤੇ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਮੁੜ ਸ਼ੁਰੂ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਪਈ ਕਿਸਾਨਾਂ ਦੀ ਫ਼ਸਲ ਦੀ ਜਲਦੀ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਫ਼ਸਲ ਦੀ ਖਰੀਦ ਦਾ ਮਸਲਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।


author

Babita

Content Editor

Related News