ਕਾਂਗਰਸ ਨੂੰ ਕਿਸਾਨਾਂ ਦੀਅਾਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ : ਹਰਸਿਮਰਤ ਬਾਦਲ

Tuesday, Jun 12, 2018 - 04:53 AM (IST)

ਕਾਂਗਰਸ ਨੂੰ ਕਿਸਾਨਾਂ ਦੀਅਾਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ : ਹਰਸਿਮਰਤ ਬਾਦਲ

 ਸੰਗਰੂਰ,   (ਵਿਵੇਕ ਸਿੰਧਵਾਨੀ, ਯਾਦਵਿੰਦਰ)–  ਕਾਂਗਰਸ ਸਰਕਾਰ  ਕਿਸਾਨ ਹਿਤੈਸ਼ੀ ਹੋਣ ਦਾ ਸਿਰਫ ਢੌਂਗ ਕਰ ਰਹੀ ਹੈ ਜਦੋਂਕਿ ਇਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ। ਇਹ ਸ਼ਬਦ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਹੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨਾਂ ਦੇ ਸਾਹਮਣੇ ਬਿਜਲੀ ਦੀ ਸਮੱਸਿਆ ਮੂੰਹ ਅੱਡੀ ਖਡ਼੍ਹੀ ਹੈ ਅਤੇ ਕਿਸਾਨ ਯੂਨੀਅਨਾਂ ਸੂਬੇ ਦੇ ਸਰਕਾਰੀ ਦਫਤਰਾਂ ਅੱਗੇ ਧਰਨੇ ਲਾਉਣ ਲਈ ਮਜਬੂਰ ਹਨ ਪਰ ਸਰਕਾਰ ਨੂੰ ਕੋਈ ਫਿਕਰ ਨਹੀਂ। ਪੰਜਾਬ ਸਰਕਾਰ ਨੇ ਤਾਂ ਕਿਸਾਨਾਂ ਦੇ ਦੁੱਖਾਂ ’ਚ ਹੋਰ ਵਾਧਾ ਕਰ ਕੇ ਸੂਬੇ ’ਚ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦਾ ਨਾਦਰਸ਼ਾਹੀ ਫਰਮਾਨ  ਜਾਰੀ ਕਰ ਰੱਖਿਆ ਹੈ। ਜਦੋਂਕਿ ਫ਼ਸਲ ਦੀ ਬੀਜਾਈ ’ਚ ਦੇਰੀ ਹੋਣ ਕਾਰਨ ਕਿਸਾਨਾਂ ਨੂੰ ਘਾਟਾ ਹੀ ਪੈਣਾ ਹੈ। 
 ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 10 ਸਾਲਾਂ ਦੇ ਰਾਜ ਦੌਰਾਨ ਬਾਦਲ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾ ਦਿੱਤਾ ਸੀ ਪਰ ਕੈਪਟਨ ਦੇ ਡੇਢ ਸਾਲਾ ਕਾਰਜਕਾਲ ਦੌਰਾਨ ਹੀ ਸੂਬੇ  ਦੇ  ਲੋਕਾਂ  ਨੂੰ ਬਿਜਲੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਗਿਆ। ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦਾ ਸਮਰਥਨ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਅਕਾਲੀ ਦਲ ਬਾਦਲ ਸ਼ੁਰੂ ਤੋਂ ਹੀ ਇਸ ਰਿਪੋਰਟ ਨੂੰ ਲਾਗੂ ਕਰਨ ਦੀ ਹਮਾਇਤ ਕਰ ਰਿਹਾ ਹੈ ਪਰ 70 ਸਾਲਾਂ ਤੋਂ ਦੇਸ਼ ਦੀ ਸੱਤਾ ’ਤੇ ਕਾਬਜ਼ ਕਿਸਾਨ ਵਿਰੋਧੀ ਪਾਰਟੀਆਂ ਨੇ ਇਸ ਰਿਪੋਰਟ ਨੂੰ ਲਾਗੂ ਨਹੀਂ ਕੀਤਾ ਪਰ  ਹੁਣ ਆਸ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਇਸ ਰਿਪੋਰਟ ਨੂੰ ਲਾਗੂ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇਣਗੇ। ਕੈਪਟਨ ਸਰਕਾਰ ਵੱਲੋਂ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਦਿੱਤੀ ਜਾ ਰਹੀ ਦੁਹਾਈ ਨੂੰ ਡਰਾਮਾ ਕਰਾਰ ਦਿੰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਖਜ਼ਾਨੇ ’ਚ 42 ਫੀਸਦੀ ਪੈਸਾ ਕੇਂਦਰ ਭੇਜਦਾ ਹੈ ਤੇ ਸਾਲ ਭਰ ਤੋਂ ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ 6 ਹਜ਼ਾਰ ਕਰੋਡ਼ ਐਕਸਟਰਾ ਵਾਪਸ ਮਿਲਿਆ ਹੈ। ਕੇਂਦਰੀ ਮੰਤਰੀ ਬਾਦਲ ਨੇ ‘ਆਪ’ ਨੂੰ ਕਾਂਗਰਸ ਦੀ ‘ਬੀ’ ਟੀਮ ਕਰਾਰ ਦਿੱਤਾ। ਇਸ ਮੌਕੇ ਕੇਂਦਰੀ ਮੰਤਰੀ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਖੇਡ਼ੀ ਦਾ  ਦੌਰਾ ਵੀ ਕੀਤਾ ਤੇ ਇਥੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। 
 ਦਾਜ ਦੇ ਲੋਭੀਅਾਂ ’ਤੇ ਕੇਸ ਦਰਜ
 ਸੰਗਰੂਰ, 11 ਜੂਨ (ਵਿਵੇਕ ਸਿੰਧਵਾਨੀ, ਰਵੀ)– ਇਕ ਅੌਰਤ ਤੋਂ ਦਾਜ  ਦੀ ਮੰਗ ਕਰਨ ’ਤੇ ਪਤੀ, ਸੱਸ ਅਤੇ ਸਹੁਰੇ ਵਿਰੁੱਧ ਥਾਣਾ ਭਵਾਨੀਗਡ਼੍ਹ ਵਿਖੇ ਕੇਸ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਪੁੱਤਰੀ ਬਲਵੀਰ ਸਿੰਘ ਵਾਸੀ ਆਲੋਅਰਖ ਨੇ ਇਕ ਦਰਖਾਸਤ  ਐੱਸ. ਐੱਸ. ਪੀ. ਦਫਤਰ ਵਿਖੇ ਦਿੱਤੀ ਕਿ ਉਸ ਦਾ ਵਿਆਹ 6/10/2013 ਨੂੰ ਸਤਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਸਤਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ, ਨਿਰਮਲ ਸਿੰਘ ਪੁੱਤਰ ਗੋਬਿੰਦ ਸਿੰਘ ਅਤੇ ਹਰਬੰਸ ਕੌਰ ਪਤਨੀ ਨਿਰਮਲ ਸਿੰਘ ਵਾਸੀ ਆਨੰਦ ਕਾਲੋਨੀ ਵਾਰਡ ਨੰ.11  ਸਮਾਣਾ ਜ਼ਿਲਾ ਪਟਿਆਲਾ ਨੇ ਉਸ ਤੋਂ ਦਾਜ  ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਪੀੜਤਾ ਦੀ ਦਰਖਾਸਤ ਦੀ ਪਡ਼ਤਾਲ ਕਰਦਿਆਂ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 


Related News