ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਵਿਰੋਧ ’ਚ ਕਿਸਾਨ ਤੇ ਜਨਤਕ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
Tuesday, Sep 14, 2021 - 07:08 PM (IST)
ਅੰਮ੍ਰਿਤਸਰ (ਸੁਮਿਤ)-ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਦੇਸ਼ ਭਰ ’ਚ ਚਰਚਾ ਹੋ ਰਹੀ ਹੈ ਤੇ ਇਸ ’ਤੇ ਵੱਡੀ ਪੱਧਰ ’ਤੇ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਇਸੇ ਅਧੀਨ ਅੱਜ ਅੰਮ੍ਰਿਤਸਰ ’ਚ ਕਿਸਾਨ ਤੇ ਜਨਤਕ ਜਥੇਬੰਦੀਆਂ ਦੇ ਆਗੂ ਇਕੱਠੇ ਹੋਏ ਤੇ ਉਨ੍ਹਾਂ ਰੋਸ ਮਾਰਚ ਕੱਢ ਕੇ ਇਸ ਖ਼ਿਲਾਫ਼ ਵਿਰੋਧ ਪ੍ਰਗਟ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੀ ਦਿੱਖ ਨੂੰ ਵਿਗਾੜਨ ਦਾ ਜੋ ਕੰਮ ਕੇਂਦਰ ਸਰਕਾਰ ਨੇ ਕੀਤਾ, ਉਹ ਇਸ ਦਾ ਵਿਰੋਧ ਕਰਦੇ ਹਨ। ਇਸ ਦੌਰਾਨ ਕਿਸਾਨ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੱਸਿਆ ਕਿ ਇਸ ਨਵੀਨੀਕਰਨ ’ਤੇ 20 ਕਰੋੜ ਰੁਪਏ ਖਰਚ ਹੋਏ ਹਨ।
ਇਹ ਵੀ ਪੜ੍ਹੋ : ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ ਨਾਲ ਮੁਲਾਕਾਤ, ਪੰਜਾਬ ਲਈ ਕੀਤੀ ਵੱਡੀ ਮੰਗ
ਸਰਕਾਰ ਇਸ ਖਰਚ ਹੋਏ ਪੈਸੇ ਦਾ ਵੀ ਹਿਸਾਬ ਵੀ ਦੇਵੇ ਤਾਂ ਕਿ ਜਨਤਾ ਨੂੰ ਸਪੱਸ਼ਟ ਹੋ ਸਕੇ ਕਿ ਆਖਿਰਕਾਰ ਪੈਸਾ ਗਿਆ ਕਿੱਥੇ ਹੈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਬੁੱਤ ਨਾਲ ਵੀ ਛੇੜਛਾੜ ਕੀਤੀ ਗਈ ਹੈ, ਉਹ ਵੀ ਠੀਕ ਢੰਗ ਨਾਲ ਨਹੀਂ ਬਣਾਇਆ ਗਿਆ।
ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ’ਚ ਇਸ ਨਵੀਨੀਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ’ਚ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਦੇਸ਼ ਭਰ ’ਚ ਚਲਦਾ ਰਹੇਗਾ।